ਲਾਰੈਂਸ ਬਿਸ਼ਨੋਈ ਗੈਂਗ ਨੇ ਫਿਰ ਮੰਗੀ ਫਿਰੌਤੀ, ਨਾ ਦੇਣ ''ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ

07/27/2022 6:25:08 PM

ਪਟਿਆਲਾ (ਕੰਬੋਜ਼) : ਪੰਜਾਬ 'ਚ ਵੱਧ ਰਹੇ ਗੈਂਗਸਟਰਵਾਦ ਨੂੰ ਲੈ ਕੇ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਗੈਂਗਸਟਰ ਗਰੁੱਪ ਦੇ ਮੈਂਬਰਾਂ ਵੱਲੋਂ ਲੋਕਾਂ ਤੋਂ ਫਿਰੌਤੀ ਦੀ ਮੰਗ ਨੇ ਵੀ ਪੰਜਾਬ ਦਾ ਮਾਹੌਲ ਗਰਮ ਕੀਤੀ ਹੋਇਆ ਹੈ। ਅਜਿਹਾ ਹੀ ਮਾਮਲਾ ਪਟਿਆਲਾ ਦੇ ਤ੍ਰਿਪੜੀ ਇਲਾਕੇ ਤੋਂ ਸਾਹਮਣੋ ਆ ਰਿਹਾ ਹੈ। ਜਾਣਕਾਰੀ ਮੁਤਾਬਕ ਇੱਥੋਂ ਦੇ ਰਹਿਣ ਵਾਲੇ ਦਮਨਜੀਤ ਸਿੰਘ ਨਾਮ ਦੇ ਇੱਕ ਵਿਅਕਤੀ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਫਿਰੌਤੀ ਮੰਗੀ ਹੈ। ਗੈਂਗ ਵੱਲੋਂ ਵਿਅਕਤੀ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕੀਤੀ ਗਈ ਸੀ। ਕਾਲ ਕਰਨ ਵਾਲੇ ਨੇ ਉਕਤ ਵਿਅਕਤੀ ਨੂੰ ਧਮਕੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਫਿਰੌਤੀ ਨਾ ਦਿੱਤੀ ਗਈ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। 

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲਕਾਂਡ : ਮਾਨਸਾ ਪੁਲਸ ਨੂੰ ਫਿਰ ਮਿਲਿਆ 3 ਸ਼ਾਰਪ ਸ਼ੂਟਰਾਂ ਦਾ ਰਿਮਾਂਡ

ਥਾਣਾ ਤ੍ਰਿਪੜੀ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤਾ ਹੈ। ਉਕਤ ਦੋਸ਼ੀ ਨੇ ਵਿਦੇਸ਼ੀ ਨੰਬਰ ( +(306) 500-4821 ) ਤੋਂ ਕਾਲ ਕੀਤੀ ਸੀ। ਇਸ ਤੋਂ ਪਹਿਲਾਂ ਵੀ ਪਟਿਆਲਾ 'ਚ ਲਾਰੈਂਸ ਬਿਸ਼ਨੋਈ ਗੈਂਗ ਦੇ ਵੱਲੋਂ 6 ਵੱਡੇ ਵਪਾਰੀਆਂ ਨੂੰ ਚਿੱਠੀਆਂ ਭੇਜੀਆਂ ਗਈਆਂ ਸੀ, ਜਿਨ੍ਹਾਂ ਪਾਸੋ 10 ਤੋਂ 15 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਨਾ ਦੇਣ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਅੱਜ ਵੀ ਉਸੇ ਤਰ੍ਹਾਂ ਵਟਸਐਪ 'ਤੇ ਫੋਨ ਕੀਤਾ ਗਿਆ ਅਤੇ ਫਿਰੌਤੀ ਮੰਗੀ ਗਈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਦੇ ਨਾਲ ਉੱਚ ਪੱਧਰ ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਗੱਲਬਾਤ ਕਰਦਿਆਂ ਪਟਿਆਲਾ ਦੇ ਡੀ.ਐੱਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਵਿਦੇਸ਼ੀ ਨੰਬਰ ਤੋਂ ਗੱਲ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਮ ਨਹੀਂ ਦੱਸਿਆ ਅਤੇ ਕਿਹਾ ਕਿ ਮੈਂ ਲਾਰੈਂਸ ਬਿਸ਼ਨੋਈ ਗੈਂਗ ਤੋਂ ਬੋਲ ਰਿਹਾ ਹਾਂ ਅਤੇ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਇਸ 'ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Simran Bhutto

Content Editor

Related News