ਗੜੇਮਾਰੀ ਤੋਂ ਪ੍ਰਭਾਵਿਤ ਕਿਸਾਨਾਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ
Thursday, Mar 16, 2017 - 02:03 PM (IST)

ਫ਼ਿਰੋਜ਼ਪੁਰ (ਕੁਮਾਰ)— ਕੁਝ ਦਿਨ ਪਹਿਲਾਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਸਬੰਧੀ, ਫਿਰੋਜ਼ਪੁਰ ਦੇ ਪਿੰਡ ਖਾਈ ਦੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਦੇ ਕੇ ਨੁਕਸਾਨੀਆਂ ਗਈਆਂ ਫਸਲਾਂ ਦੀਆਂ ਸਪੈਸ਼ਲ ਗਿਰਦਾਵਰੀ ਕਰਵਾਉਣ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਦਿਵਾਉਣ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਕਿਸਾਨ ਰਣਜੀਤ ਸਿੰਘ ਰਾਣਾ, ਅਮਰਦੀਪ ਸਿੰਘ ਦੀਪੂ, ਸਤਨਾਮ ਸਿੰਘ ਮੈਂਬਰ ਪੰਚਾਇਤ, ਪ੍ਰਤਾਪ ਸਿੰਘ, ਬਲਕਾਰ ਸਿੰਘ, ਗੁਰਮੇਜ ਸਿੰਘ, ਅਮਨਦੀਪ ਸਿੰਘ, ਅਨੂਪ ਸਿੰਘ ਵਾਸੀ ਖਾਈ ਨੇ ਦੱਸਿਆ ਕਿ ਹੋਈ ਗੜੇਮਾਰੀ ਕਾਰਨ ਪਿੰਡ ਖਾਈ ਦੇ ਰਕਬੇ ''ਚ 40 ਫੀਸਦੀ ਤੋਂ ਜ਼ਿਆਦਾ ਕਣਕ ਆਦਿ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡੀ. ਸੀ. ਵੱਲੋਂ ਕਿਸਾਨਾਂ ਨੂੰ ਜਲਦ ਗਿਰਦਾਵਰੀ ਕਰਵਾਉਣ ਦਾ ਭਰੋਸਾ ਦਿੱਤਾ ਹੈ।