ਬਾਬੂ ਪ੍ਰਕਾਸ਼ ਚੰਦ ਗਰਗ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

06/13/2020 2:15:38 PM

ਸੰਗਰੂਰ(ਸਿੰਗਲਾ) - ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਸੰਸਦੀ ਸਕੱਤਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹਿਮ ਅਹੁਦੇ ਨਾਲ ਨਿਵਾਜ ਕੇ ਪਾਰਟੀ ਵਿਚ ਸਨਮਾਨ ਯੋਗ ਥਾਂ ਦੇ ਕੇ ਜ਼ਿਲ੍ਹਾ ਸੰਗਰੂਰ ਦੇ ਸਮੁੱਚੇ ਵਰਕਰਾਂ ਨੂੰ ਮਾਣ ਸਨਮਾਨ ਬਖਸ਼ਿਆ ਹੈ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਉਹ ਪਾਰਟੀ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਵਿਚ ਯੋਗ ਸਥਾਨ 'ਤੇ ਨਿਯੁਕਤ ਕੀਤਾ ਹੈ । ਬਾਬੂ ਗਰਗ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਹੋਰ ਵੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ , ਪੰਜਾਬ ਅੰਦਰ ਨਾ ਹੀ ਕੋਈ ਵਿਕਾਸ ਹੋਇਆ ਹੈ ਅਤੇ ਨਾ ਹੀ ਕਿਸੇ ਲੋੜਵੰਦ ਨੂੰ ਕੋਈ ਸਰਕਾਰ ਦੀ ਸਹੂਲਤ ਪ੍ਰਾਪਤ ਹੋਈਆਂ ਹਨ। 

 


Harinder Kaur

Content Editor

Related News