ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਫੂਕੀ ਸਰਕਾਰ ਦੀ ਅਰਥੀ

Wednesday, Sep 18, 2019 - 05:01 PM (IST)

ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਫੂਕੀ ਸਰਕਾਰ ਦੀ ਅਰਥੀ

ਸ੍ਰੀ ਮੁਕਤਸਰ ਸਾਹਿਬ (ਪਵਨ, ਖੁਰਾਣਾ, ਦਰਦੀ) - ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਨਾਲ ਸਬੰਧਤ ਦੂਸਰੀਆਂ ਜਥੇਬੰਦੀਆਂ ਸਣੇ ਪੈਨਸ਼ਨਰਜ਼ ਯੂਨੀਅਨ ਵਲੋਂ ਸਥਾਨਕ ਡੀ. ਸੀ. ਦਫਤਰ ਅੱਗੇ ਭਰਵੀਂ ਗੇਟ ਰੈਲੀ ਕੀਤੀ ਗਈ। ਪੀ.ਐੱਸ.ਐੱਸ.ਐੱਸ.ਯੂ. ਦੇ ਜ਼ਿਲਾ ਪ੍ਰਧਾਨ ਕਰਮਜੀਤ ਸ਼ਰਮਾ ਤੇ ਡੀ. ਸੀ. ਦਫ਼ਤਰ ਯੂਨੀਅਨ ਦੇ ਪ੍ਰਧਾਨ ਵਰਿੰਦਰ ਢੋਸੀਵਾਲ ਦੀ ਅਗਵਾਈ 'ਚ ਕੀਤੀ ਗਈ ਇਸ ਰੈਲੀ 'ਚ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਪਿਛਲੇ ਕਾਫੀ ਸਮੇਂ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਿਆ ਕਰ ਰਹੀ ਹ। ਉਨ੍ਹਾਂ ਦੀਆਂ ਮੁੱਖ ਮੰਗਾਂ, ਜਿਸ 'ਚ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਰਹਿੰਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨੀ, ਜਜੀਆ ਟੈਕਸ, ਨਵੇਂ ਪੱਕੀ ਭਰਤੀ ਦੇ ਪਰੋਬੇਸ਼ਨ ਪੀਰੀਅਡ (ਪਰਖ-ਕਾਲ ਸਮਾਂ) 3 ਸਾਲ ਤੋਂ 2 ਸਾਲ ਕਰਨ, ਪਰੋਬੇਸ਼ਨ ਪੀਰੀਅਡ ਦੌਰਾਨ ਦਿੱਤੀ ਜਾ ਰਹੀ ਮੁੱਢਲੀ ਤਨਖਾਹ ਖਤਮ ਕਰਕੇ ਪੂਰੀ ਤਨਖਾਹ ਦਿਵਾਉਣਾ ਆਦਿ ਸ਼ਾਮਲ ਹਨ।

ਇਸ ਮੌਕੇ ਡੀ. ਸੀ. ਦਫਤਰ ਦੇ ਹਰਜਿੰਦਰ ਸਿੰਘ ਸਿੱਧੂ, ਰਾਜਿੰਦਰ ਸਿੰਘ ਬੁੱਟਰ, ਸੁਰਿੰਦਰ ਕੁਮਾਰ ਪੀ. ਏ., ਬਲਜੀਤ ਕੌਰ, ਗੁਰਦੀਪ ਕੌਰ, ਰੁਪਾਲੀ, ਕੁਲਵੰਤ ਕੌਰ, ਮਾਰਕੀਟ ਕਮੇਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ, ਡਰੇਨੇਜ਼ ਵਿਭਾਗ ਦੇ ਬੀਰਬਲ ਸ਼ਰਮਾ ਆਦਿ ਮੌਜੂਦ ਸਨ। ਬੁਲਾਰਿਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਸਤੰਬਰ ਨੂੰ ਸਮੂਹ ਮੁਲਾਜ਼ਮ ਵਲੋਂ ਡੀ.ਸੀ. ਦਫਤਰ ਤੋਂ ਸ਼ੁਰੂ ਕਰਕੇ ਬਾਜ਼ਾਰਾਂ 'ਚੋਂ ਦੀ ਮੋਟਰ ਸਾਈਕਲਾਂ 'ਤੇ ਰੈਲੀ ਕੀਤੀ ਜਾਵੇਗੀ।


author

rajwinder kaur

Content Editor

Related News