ਬਿਜਲੀ ਕਾਮਿਆਂ ਨੇ ਕੀਤੀ ਗੇਟ ਰੈਲੀ ਅਤੇ ਫੂਕੀ ਪੰਜਾਬ ਸਰਕਾਰ ਦੀ ਅਰਥੀ

12/19/2019 7:28:26 PM

ਮੁੱਦਕੀ, (ਰੰਮੀ)– ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਦਫਤਰ ਮੁੱਦਕੀ ਵਿਖੇ ਡਵੀਜ਼ਨ ਸਕੱਤਰ ਜਸਬੀਰ ਸਿੰਘ ਦੀ ਅਗਵਾਈ ’ਚ ਬਿਜਲੀ ਕਾਮਿਆਂ ਨੇ ਇਕ ਗੇਟ ਰੈਲੀ ਕੀਤੀ ਅਤੇ ਉਪਰੰਤ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕਰਦੇ ਹੋਏ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਡਵੀਜ਼ਨ ਸਕੱਤਰ ਜਸਬੀਰ ਸਿੰਘ, ਹੁਸ਼ਿਆਰ ਸਿੰਘ ਧੂਡ਼ਕੋਟ ਪ੍ਰਧਾਨ ਪੀ.ਐੱਸ.ਪੀ.ਸੀ.ਐੱਲ. ਸ/ਡ ਮੁੱਦਕੀ, ਗੁਰਬਖਸ਼ ਸਿੰਘ ਖਜ਼ਾਨਚੀ, ਚਮਕੌਰ ਸਿੰਘ ਸਕੱਤਰ, ਬਲਵਿੰਦਰ ਸਿੰਘ ਸਹਾਇਕ ਸਕੱਤਰ ਆਦਿ ਬੁਲਾਰਿਆਂ ਨੇ ਹਾਜ਼ਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਪਿਛਲੇ ਸਮੇਂ ’ਚ ਜੋ ਮੰਗਾਂ ਮੰਨੀਆਂ ਗਈਆਂ ਸਨ, ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਣ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਪਰੋਕਤ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 8 ਜਨਵਰੀ ਨੂੰ ਹਡ਼ਤਾਲ ਕੀਤੀ ਜਾਵੇਗੀ ਅਤੇ ਭਵਿੱਖ ਵਿਚ ਸੰਘਰਸ਼ ਨੂੰ ਤਿੱਖਾ ਅਤੇ ਰੋਹ ਭਰਪੂਰ ਬਣਾਇਆ ਜਾਵੇਗਾ, ਜਿਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Bharat Thapa

This news is Content Editor Bharat Thapa