ਜਨਰਲ ਅਬਜ਼ਰਵਰ ਨੇ ਸੰਗਰੂਰ ਦੇ ਪੋਲਿੰਗ ਬੂਥਾਂ ਦੀ ਜਾਂਚ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

02/10/2022 12:30:34 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਵਿਧਾਨ ਸਭਾ ਹਲਕਾ 108-ਸੰਗਰੂਰ ਵਿਖੇ ਸਥਾਪਤ ਪੋਲਿੰਗ ਬੂਥਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਂਚ ਕਰਦਿਆਂ ਜਨਰਲ ਅਬਜ਼ਰਵਰ ਸੁਬੋਧ ਯਾਦਵ ਨੇ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਆਈ.ਏ.ਐੱਸ ਅਧਿਕਾਰੀ ਸੁਬੋਧ ਯਾਦਵ, ਜਿਨ੍ਹਾਂ ਨੂੰ ਚੋਣ ਕਮਿਸ਼ਨ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਸੰਗਰੂਰ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਮਲ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਹਨ, ਨੇ ਵੱਡੀ ਗਿਣਤੀ ਪੋਲਿੰਗ ਬੂਥਾਂ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਸਿਆਂ ਖਾਤਰ ਸਿਰ ’ਤੇ ਵਾਰ ਕਰ ਕੀਤਾ ਕਬਾੜੀਏ ਦਾ ਕਤਲ, ਘਰ ’ਚ ਦੱਬੀ ਲਾਸ਼

ਉਨ੍ਹਾਂ ਵੋਟਰਾਂ ਲਈ ਵੋਟਾਂ ਵਾਲੇ ਦਿਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਦੀ ਉਪਲਬਧਤਾ ਤੇ ਤਿਆਰੀ ਸਬੰਧੀ ਜਾਇਜ਼ਾ ਲਿਆ। ਸਬੰਧਤ ਰਿਟਰਨਿੰਗ ਅਫ਼ਸਰ ਸਮੇਤ ਹੋਰ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਆਪਣੇ ਦੌਰੇ ਦੌਰਾਨ ਜਨਰਲ ਅਬਜ਼ਰਵਰ ਵੱਲੋਂ ਪੋਲਿੰਗ ਬੂਥ ਨੰਬਰ  10-17, 47-50, 81, 82, 85, 86, 211, 212, 173, 174  ਦਾ ਜਾਇਜ਼ਾ ਲਿਆ ਗਿਆ। ਇਨਾਂ ਪੋਲਿੰਗ ਬੂਥਾਂ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਲਈ ਕੀਤੇ ਪ੍ਰਬੰਧਾਂ ਨੂੰ ਵਾਚਿਆ ਗਿਆ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਤਾਇਨਾਤ ਹੋਣ ਵਾਲੇ ਸਟਾਫ਼ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ


rajwinder kaur

Content Editor

Related News