ਵਿਆਹ ਕਰਵਾ ਕੇ ਵਿਦੇਸ਼ ਲੈ ਜਾਣ ਦਾ ਝਾਂਸਾ ਦੇ ਕੇ 10 ਲੱਖ ਠੱਗੇ

08/23/2019 1:35:14 AM

ਕੋਟਕਪੂਰਾ,(ਨਰਿੰਦਰ)- ਇਕ ਔਰਤ ਵੱਲੋਂ ਵਿਆਹ ਕਰਵਾ ਕੇ ਵਿਦੇਸ਼ ਲੈ ਜਾਣ ਦਾ ਝਾਂਸਾ ਦੇ ਕੇ ਪਿੰਡ ਫਿੱਡੇ ਕਲਾਂ ਦੇ ਇਕ ਵਿਅਕਤੀ ਨਾਲ 10 ਲੱਖ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ’ਚ ਲਵਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਫਿੱਡੇ ਕਲਾਂ ਵੱਲੋਂ ਦਿੱਤੀ ਗਈ ਦਰਖਾਸਤ ਤੋਂ ਬਾਅਦ ਉਕਤ ਵਿਅਕਤੀ ਦੀ ਪਤਨੀ, ਸੱਸ ਅਤੇ ਸਾਲੀ ਖਿਲਾਫ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧ ’ਚ ਤਫਤੀਸ਼ੀ ਅਧਿਕਾਰੀ ਥਾਣਾ ਸਦਰ ਕੋਟਕਪੂਰਾ ਦੇ ਐੱਸ. ਆਈ. ਜਸਵੀਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉੱਚ-ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਪੀਡ਼ਤ ਲਵਦੀਪ ਸਿੰਘ ਦੀ ਪਤਨੀ ਮਹਿਕਪ੍ਰੀਤ ਕੌਰ, ਸੱਸ ਪਰਵਿੰਦਰ ਕੌਰ ਅਤੇ ਸਾਲੀ ਸਿਮਰਜੀਤ ਕੌਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਅਨੁਸਾਰ ਦੋਸ਼ੀਆਂ ਨੇ ਉਕਤ ਵਿਅਕਤੀ ਨੂੰ ਵਿਆਹ ਕਰਵਾ ਕੇ ਵਿਦੇਸ਼ (ਸਿੰਗਾਪੁਰ) ਲੈ ਜਾਣ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰ ਲਈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


Bharat Thapa

Content Editor

Related News