ਮੁੱਦਕੀ ਨਗਰ ਪੰਚਾਇਤ ਦੀ ਪ੍ਰਧਾਨਗੀ ਦਾ ਤਾਜ ਗਿਰਜੀਤ ਕੌਰ ਸਿਰ ਸਜਿਆ

05/10/2021 5:52:43 PM

 ਫਿਰੋਜ਼ਪੁਰ (ਸੰਨੀ ਚੋਪੜਾ)-ਨਗਰ ਪੰਚਾਇਤ ਮੁੱਦਕੀ ਦੀ ਚੋਣ ਅੱਜ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹ ਗਈ। ਫਿਰੋਜ਼ਪੁਰ ਦਿਹਾਤੀ ਹਲਕੇ ਦੀ ਮੁੱਦਕੀ ਨਗਰ ਪੰਚਾਇਤ ਦੀਆਂ ਹੋਈਆਂ ਚੋਣਾਂ’ਚ 13 ’ਚੋਂ 8 ਸੀਟਾਂ ਸ਼੍ਰੋਮਣੀ ਅਕਾਲੀ ਦਲ ਨੇ ਅਤੇ 5 ਕਾਂਗਰਸ ਨੇ ਜਿੱਤੀਆਂ ਸਨ। ਅੱਜ ਮੁੱਦਕੀ ਨਗਰ ਪੰਚਾਇਤ ’ਚ ਸ਼੍ਰੋਮਣੀ ਅਕਾਲੀ ਦਲ ਦੀ ਗਿਰਜੀਤ ਕੌਰ ਨੂੰ ਪ੍ਰਧਾਨ ਅਤੇ ਨਰਿੰਦਰ ਪਾਲ ਕੌਰ ਨੂੰ ਵਾਈਸ ਪ੍ਰਧਾਨ ਬਣਾਇਆ ਗਿਆ।

PunjabKesari

ਇਸ ਮੌਕੇ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਦਿਹਾਤੀ ਫਿਰੋਜ਼ਪੁਰ ਨੇ ਲੋਕਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਕ  ਵਾਰ ਫਿਰ ਅਕਾਲੀ ਦਲ ਦਾ ਸਾਥ ਦਿੱਤਾ ਤੇ ਉਮੀਦ ਜਤਾਈ ਕਿ ਇਸੇ ਤਰ੍ਹਾਂ ਆਉਣ ਵਾਲੀਆਂ ਚੋਣਾਂ ’ਚ ਵੀ ਉਹ ਪਾਰਟੀ ਦਾ ਸਾਥ ਦਿੰਦੇ ਰਹਿਣਗੇ। ਇਸ ਮੌਕੇ ਫਿਰੋਜ਼ਪੁਰ ਦੇ ਐੱਸ. ਡੀ. ਐੱਮ. ਅਮਿਤ ਗੁਪਤਾ ਨੇ ਦੱਸਿਆ ਕਿ ਚੋਣ ਬਹੁਤ ਹੀ ਸ਼ਾਂਤੀਪੂਰਨ ਤਰੀਕੇ ਨਾਲ ਸੰਪੰਨ ਹੋ ਗਈ ਹੈ। ਪ੍ਰਸ਼ਾਸਨ ਨੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਹੋਇਆ ਸੀ। ਇਸ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਹੀਂ ਕੀਤੀ।


Manoj

Content Editor

Related News