ਪਿੰਡ ਸੋਥਾ ''ਚੋ 21 ਸਾਲਾਂ ਲੜਕੀ ਦੀ ਮਿਲੀ ਸ਼ੱਕੀ ਹਾਲਤ ''ਚ ਲਾਸ਼

01/10/2020 12:45:43 AM

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, (ਪਵਨ ਤਨੇਜਾ, ਖੁਰਾਣਾ, ਸੁਖਪਾਲ) : ਹਲਕੇ ਦੇ ਪਿੰਡ ਸੋਥਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ 21 ਸਾਲਾਂ ਲੜਕੀ ਦੀ ਲਾਸ਼ ਪਿੰਡ ਦੀ ਦਾਣਾ ਮੰਡੀ ਵਿਚੋਂ ਮਿਲੀ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਿੰਡ ਸੋਥਾ ਦੀ 21 ਸਾਲਾਂ ਮਨਦੀਪ ਕੌਰ ਰਾਤ ਨੂੰ ਸੱਤ ਵਜੇ ਦੇ ਬਾਅਦ ਘਰ ਤੋਂ ਅਚਾਨਕ ਗਾਇਬ ਹੋ ਗਈ। ਜਿਸ ਦੀ ਪਰਿਵਾਰਕ ਮੈਂਬਰ ਭਾਲ ਕਰਦੇ ਰਹੇ ਪਰ ਸਵੇਰੇ ਉਸ ਦੀ ਲਾਸ਼ ਪਿੰਡ ਦੀ ਦਾਣਾ ਮੰਡੀ ਦੇ ਕੋਲ ਦੋਦਾ ਰੋਡ 'ਤੇ ਮਿਲੀ। ਜਿਸ ਦੇ ਗਲ 'ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਸਨ। ਜਿਸ ਤੋਂ ਇਹ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਸ ਦੀ ਕਿਸੇ ਨੇ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਉਥੇ ਸੁੱਟ ਦਿੱਤਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐਸ. ਪੀ. ਤਲਵਿੰਦਰ ਸਿੰਘ, ਥਾਣਾ ਸਦਰ ਇੰਚਾਰਜ ਮਲਕੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਜਾ ਪਹੁੰਚੇ। ਪੁਲਸ ਨੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ। ਥਾਣਾ ਸਦਰ ਇੰਚਾਰਜ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਹਰਭਜਨ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਵੇਗਾ ਉਸ ਦੇ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 


Related News