21 ਸਾਲਾ ਕੁੜੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Wednesday, Nov 29, 2023 - 06:19 PM (IST)

ਬਠਿੰਡਾ (ਸੁਖਵਿੰਦਰ) : ਸਥਾਨਕ ਪਰਸ ਰਾਮ ਨਗਰ ਵਿਖੇ ਇਕ ਕੁੜੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਲਾਸ਼ ਨੂੰ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਨੇ ਸਰਕਾਰੀ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਸਹਾਰਾ ਨੂੰ ਸੂਚਨਾ ਮਿਲੀ ਸੀ ਕਿ ਪਰਸਰਾਮ ਨਗਰ ਦੀ ਗਲੀ ਨੰਬਰ 10/3 ਵਿਚ ਇਕ ਕੁੜੀ ਨੇ ਫਾਹਾ ਲੈ ਲਿਆ ਹੈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਸੰਦੀਪ ਗਿੱਲ, ਵਿੱਕੀ ਕੁਮਾਰ ਨੇ ਐੱਸ. ਮੌਕੇ ’ਤੇ ਪਹੁੰਚੇ ਉਥੇ ਇਕ ਲੜਕੀ ਪੱਖੇ ਨਾਲ ਲਟਕ ਰਹੀ ਸੀ। 

ਐੱਸ. ਆਈ ਅਵਤਾਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਮੌਜੂਦ ਸਨ ਅਤੇ ਘਟਨਾ ਦੀ ਜਾਂਚ ਕੀਤੀ ਤਾਂ ਪੁਲਸ ਦੀ ਕਾਰਵਾਈ ਤੋਂ ਬਾਅਦ ਸਹਾਰਾ ਦੀ ਟੀਮ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਪੁਲਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਲੜਕੀ ਦੀ ਉਮਰ 21 ਸਾਲ ਜੋ ਕਿ ਪਰਸ ਰਾਮ ਨਗਰ ਦੀ ਰਹਿਣ ਵਾਲੀ ਸੀ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ।


Anuradha

Content Editor

Related News