ਕੁੜੀ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Wednesday, Jun 12, 2024 - 11:32 AM (IST)
ਬਠਿੰਡਾ (ਸੁਖਵਿੰਦਰ) : ਊਧਮ ਸਿੰਘ ਨਗਰ ਸਥਿਤ ਇਕ ਘਰ ’ਚ ਕੁੜੀ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਜਾਣਕਾਰੀ ਅਨੁਸਾਰ ਊਧਮ ਸਿੰਘ ਨਗਰ ਵਿਖੇ ਇਕ ਕੁੜੀ ਨੇ ਫ਼ਾਹਾ ਲੈ ਲਿਆ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਗੌਤਮ ਗੋਇਲ ਅਤੇ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਪੁਲਸ ਕਾਰਵਾਈ ਤੋਂ ਬਾਅਦ ਮ੍ਰਿਤਕ ਕੁੜੀ ਦੀ ਲਾਸ਼ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ।
ਮ੍ਰਿਤਕਾ ਦੀ ਸ਼ਨਾਖ਼ਤ ਕੰਚਨ ਕੁਮਾਰੀ (20) ਵਾਸੀ ਊਧਮ ਸਿੰਘ ਨਗਰ ਵਜੋਂ ਹੋਈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।