ਗੋਲੀ ਲੱਗਣ ਨਾਲ ਜ਼ਖ਼ਮੀ ਹੋਈ ਲੜਕੀ ਦੀ ਹਸਪਤਾਲ ''ਚ ਮੌਤ

Monday, Jul 18, 2022 - 09:12 PM (IST)

ਗੋਲੀ ਲੱਗਣ ਨਾਲ ਜ਼ਖ਼ਮੀ ਹੋਈ ਲੜਕੀ ਦੀ ਹਸਪਤਾਲ ''ਚ ਮੌਤ

ਬੁਢਲਾਡਾ (ਬਾਂਸਲ) : ਗੋਲੀ ਲੱਗਣ ਨਾਲ ਇਕ ਲੜਕੀ ਨੂੰ ਗੰਭੀਰ ਹਾਲਤ 'ਚ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦੀ ਪਛਾਣ ਨਵਦੀਪ ਕੌਰ (28) ਪੁੱਤਰੀ ਨਵਤੇਜ ਸਿੰਘ ਪਿੰਡ ਗੋਬਿੰਦਪੁਰਾ ਵਜੋਂ ਹੋਈ ਹੈ। ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਹਸਪਤਾਲ ਦੇ ਐਮਰਜੈਂਸੀ ਵਿਭਾਗ ਵੱਲੋਂ ਲਾਸ਼ ਨੂੰ ਮੁਰਦਾਘਰ 'ਚ ਰੱਖਦਿਆਂ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਐੱਸ.ਐੱਚ.ਓ. ਬਰੇਟਾ ਪ੍ਰਵੀਨ ਕੁਮਾਰ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਇਹ ਵੀ : ਸਿਮਰਜੀਤ ਬੈਂਸ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ ਤਾਂ ਉਥੇ ਲਾਰੈਂਸ ਬਿਸ਼ਨੋਈ ਦਾ ਵੀ ਵਧਿਆ ਰਿਮਾਂਡ, ਪੜ੍ਹੋ TOP 10

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News