ਮੋਟਰ ਸਾਈਕਲ 'ਤੇ ਮੇਲੇ ਜਾਂਦੀ ਕੁੜੀ ਨਾਲ ਵਾਪਰਿਆ ਹਾਦਸਾ, ਮੌਤ
Saturday, Apr 03, 2021 - 05:29 PM (IST)
ਬੁਢਲਾਡਾ (ਬਾਂਸਲ) : ਮੇਲਾ ਦੇਖਣ ਗਈ ਕੁੜੀ ਦੀ ਮੋਟਰ ਸਾਇਕਲ ਦਾ ਹੈਂਡਲ ਟੁੱਟਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਕੁਲਾਣਾ ਦੇ ਮੇਲੇ ਵਿੱਚ ਜਾਣ ਲਈ ਨੀਤੂ ਉਰਫ਼ ਬੋਬੀ (20) ਪੁੱਤਰੀ ਬੂਟਾ ਸਿੰਘ ਵਾਸੀ ਵਾਰਡ ਨੰਬਰ 6 ਬੁਢਲਾਡਾ ਮੋਟਰ ਸਾਈਕਲ ’ਤੇ ਮੇਲੇ ਨੂੰ ਜਾ ਰਹੀ ਸੀ ਕਿ ਅਚਾਨਕ ਉਸ ਦੇ ਮੋਟਰ ਸਾਈਕਲ ਦਾ ਹੈਂਡਲ ਟੁੱਟ ਕੇ ਡਿੱਗ ਗਿਆ।
ਇਹ ਵੀ ਪੜ੍ਹੋ : ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਕਿਸਾਨ ਨੇਤਾ ਟਿਕੈਤ ’ਤੇ ਹਮਲੇ ਦੀ ਨਿੰਦਾ
ਜਿਸ ਕਾਰਨ ਉਹ ਹੇਠਾਂ ਡਿੱਗ ਗਈ। ਜਿੱਥੇ ਉਸਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਉੱਥੇ ਡਾਕਟਰਾਂ ਵੱਲੋਂ ਉਕਤ ਕੁੜੀ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ। ਸਿਟੀ ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਬੂਟਾ ਸਿੰਘ ਦੇ ਬਿਆਨ ’ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰਨਾਕ ਸਟੇਜ ਵੱਲ ਵੱਧ ਰਹਿਆ ਕੋਰੋਨਾ, ਮੌਤਾਂ ਦੇ ਅੰਕੜਿਆਂ ਚਿੰਤਾ 'ਚ ਪਾਏ ਮਾਹਿਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?