ਵਿਆਹ ਤੋਂ ਇਕ ਦਿਨ ਪਹਿਲਾਂ ਲੜਕੀ ਪ੍ਰੇਮੀ ਨਾਲ ਹੋਈ ਫਰਾਰ

6/4/2020 9:19:12 PM

ਖੰਨਾ, (ਜ.ਬ.)— ਜਿੱਥੇ ਘਰ 'ਚ ਧੀ ਦੇ ਵਿਆਹ ਨੂੰ ਲੈ ਕੇ ਸਾਰੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਸੀ, ਉਥੇ ਹੀ ਦੂਜੇ ਪਾਸੇ ਧੀ ਨੇ ਆਪਣੇ ਮਾਂ-ਬਾਪ ਦੀ ਇੱਜ਼ਤ ਦੀ ਪ੍ਰਵਾਹ ਨਾ ਕਰਦੇ ਹੋਏ ਵਿਆਹ ਤੋਂ ਇਕ ਦਿਨ ਪਹਿਲਾਂ ਆਪਣੇ ਪ੍ਰੇਮੀ ਦੇ ਨਾਲ ਫਰਾਰ ਹੋ ਗਈ। ਇਸ ਘਟਨਾ ਦੀ ਸੂਚਨਾ ਖੰਨਾ ਪੁਲਸ ਨੂੰ ਦਿੱਤੀ ਗਈ ਹੈ। ਸਮਾਚਾਰ ਲਿਖੇ ਜਾਣ ਤਕ ਦੋਵੇਂ ਪੁਲਸ ਦੀ ਗ੍ਰਿਫਤ ਤੋਂ ਬਾਹਰ ਸਨ। । ਜ਼ਿਕਰਯੋਗ ਹੈ ਕਿ ਜਿਸ ਲੜਕੇ ਦੇ ਨਾਲ ਲੜਕੀ ਭੱਜੀ ਹੈ, ਉਸ ਲੜਕੇ ਦਾ ਪਹਿਲਾਂ ਵੀ ਵਿਆਹ ਹੋ ਚੁੱਕਿਆ ਹੈ ਤੇ ਉਹ ਆਪਣੀ ਪਤਨੀ ਤੋਂ ਤਲਾਕ ਵੀ ਲੈ ਚੁੱਕਿਆ ਹੈ।
ਇਸ ਸਬੰਧੀ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਸ ਸਬੰਧੀ ਇਕ ਸ਼ਿਕਾਇਤ ਮਿਲੀ ਹੈ, ਜਿਸ 'ਤੇ ਪੁਲਸ ਕਾਰਵਾਈ ਕਰ ਰਹੀ ਹੈ। ਪੁਲਸ ਵਲੋਂ ਆਉਣ ਵਾਲੇ ਦਿਨਾਂ 'ਚ ਦੋਵਾਂ ਨੂੰ ਕਾਬੂ ਕਰ ਲਿਆ ਜਾਵੇਗਾ ।
 


KamalJeet Singh

Content Editor KamalJeet Singh