ਵਿਆਹ ਦੇ ਇਰਾਦੇ ਨਾਲ ਨਾਬਾਲਗ ਕੁੜੀ ਨੂੰ ਕੀਤਾ ਅਗਵਾ
Sunday, Jul 20, 2025 - 07:00 PM (IST)

ਲੁਧਿਆਣਾ (ਗੌਤਮ)- ਧਾਂਦਰਾਂ ਰੋਡ ਦੇ ਮਹਿਮੂਦਪੁਰਾ ਇਲਾਕੇ ਤੋਂ 13 ਸਾਲ ਦੀ ਨਾਬਾਲਗ ਕੁੜੀ ਨੂੰ ਅਗਵਾ ਕਰਨ ਦੇ ਦੋਸ਼ ਵਿਚ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਨਾਬਾਲਗ ਕੁੜੀ ਦੇ ਪਿਤਾ ਦੇ ਬਿਆਨ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਨਾਬਾਲਗ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਬੇਟੀ ਘਰ ਤੋਂ ਕਿਤੇ ਚਲੀ ਗਈ ਹੈ, ਜਿਸ ਦੀ ਕਾਫ਼ੀ ਭਾਲ ਕੀਤੀ ਗਈ ਪਰ ਉਸ ਦਾ ਕੁਝ ਵੀ ਪਤਾ ਨਹੀਂ ਲੱਗਿਆ। ਉਸ ਨੂੰ ਸ਼ੱਕ ਹੈ ਕਿ ਕਿਸੇ ਵਿਅਕਤੀ ਨੇ ਉਸ ਨੂੰ ਗੱਲ੍ਹਾਂ ਵਿਚ ਉਲਝਾ ਕੇ ਵਿਆਹ ਦੇ ਇਰਾਦੇ ਨਾਲ ਉਸ ਨੂੰ ਅਗਵਾ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਅਹਿਮ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ, 12 ਜ਼ਿਲ੍ਹਿਆਂ 'ਚ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e