ਚਿੱਟੇ ਦੀ ਲਤ ਦਾ ਸ਼ਿਕਾਰ ਕੁੜੀ ਦੀ ਹੋਈ ਮੌਤ, 6 ਸਾਲਾਂ ਤੋਂ ਲਗਾ ਰਹੀ ਸੀ ਚਿੱਟੇ ਦੇ ਟੀਕੇ

Wednesday, Mar 27, 2024 - 11:08 AM (IST)

ਚਿੱਟੇ ਦੀ ਲਤ ਦਾ ਸ਼ਿਕਾਰ ਕੁੜੀ ਦੀ ਹੋਈ ਮੌਤ, 6 ਸਾਲਾਂ ਤੋਂ ਲਗਾ ਰਹੀ ਸੀ ਚਿੱਟੇ ਦੇ ਟੀਕੇ

ਬਠਿੰਡਾ (ਜ.ਬ.) - ਚਿੱਟੇ ਦੀ ਲਤ ਦਾ ਸ਼ਿਕਾਰ ਹੋ ਕੇ ਗੰਭੀਰ ਰੂਪ 'ਚ ਬੀਮਾਰ ਹੋਈ ਇਕ ਨੌਜਵਾਨ ਕੁੜੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਹਾਰਾ ਜਨਸੇਵਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ 15 ਦਿਨ ਪਹਿਲਾਂ ਕੁਝ ਲੋਕ ਮਾਲ ਗੋਦਾਮ ਰੋਡ 'ਤੇ ਇਕ ਲੜਕੀ ਨੂੰ ਗੰਭੀਰ ਹਾਲਤ 'ਚ ਛੱਡ ਕੇ ਫ਼ਰਾਰ ਹੋ ਗਏ ਸੀ।

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

ਉਹਨਾਂ ਨੇ ਦੱਸਿਆ ਕਿ ਉਕਤ ਕੁੜੀ ਦੀ ਇਕ ਲੱਤ ਖ਼ਰਾਬ ਹੋ ਗਈ ਅਤੇ ਉਸ ਦਾ ਹੱਥ ਗੰਭੀਰ ਜ਼ਖ਼ਮੀ ਸੀ। ਸੰਸਥਾ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਅਤੇ ਇਲਾਜ ਸ਼ੁਰੂ ਕੀਤਾ। ਉਕਤ ਕੁੜੀ ਨੇ ਸਹਾਰਾ ਨੂੰ ਦੱਸਿਆ ਕਿ ਉਹ ਪਿਛਲੇ 6 ਸਾਲਾਂ ਤੋਂ ਚਿੱਟੇ ਦੇ ਟੀਕੇ ਲਗਾ ਰਹੀ ਹੈ। ਚਿੱਟੇ ਦੇ ਵਾਰ-ਵਾਰ ਟੀਕੇ ਲਗਾਉਣ ਕਾਰਨ ਉਸ ਦੀ ਲੱਤ ਅਤੇ ਬਾਂਹ ਖ਼ਰਾਬ ਹੋ ਗਈ ਅਤੇ ਉਸ ਦੀ ਹਾਲਤ ਬਹੁਤ ਗੰਭੀਰ ਸੀ।

ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ

ਉਕਤ ਕੁੜੀ ਨੇ ਸਹਾਰਾ ਨੂੰ ਇਹ ਵੀ ਦੱਸਿਆ ਸੀ ਕਿ ਕੁਝ ਨੌਜਵਾਨਾਂ ਨੇ ਉਸ ਦੀ ਬੇਵਸੀ ਦਾ ਫ਼ਾਇਦਾ ਉਠਾਉਂਦੇ ਹੋਏ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਬਾਅਦ ਵਿਚ ਉਸ ਨੂੰ ਮਾਲ ਗੋਦਾਮ ਰੋਡ 'ਤੇ ਸੁੱਟ ਦਿੱਤਾ। ਸਹਾਰਾ ਵੱਲੋਂ ਕੁੜੀ ਦਾ ਇਲਾਜ ਕੀਤਾ ਜਾ ਰਿਹਾ ਸੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸਹਾਰਾ ਪ੍ਰਧਾਨ ਨੇ ਦੱਸਿਆ ਕਿ ਉਕਤ ਕੁੜੀ ਦਾ ਅੰਤਿਮ ਸੰਸਕਾਰ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News