ਜੂਸ ਪੀਣ ਜਾ ਰਹੀਆਂ ਕੁੜੀਆਂ ਦੀ ਸਕੂਟਰੀ ਨੂੰ ਪੀਟਰ ਰੇਹੜੇ ਨੇ ਮਾਰੀ ਟੱਕਰ, 8ਵੀਂ ਦੀ ਵਿਦਿਆਰਥਣ ਦੀ ਮੌਤ
Tuesday, May 05, 2026 - 07:53 PM (IST)
ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ-ਮਲੋਟ ਰੋਡ 'ਤੇ ਪਿੰਡ ਇਸਲਾਮਵਾਲਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ ਇੱਕ ਪੀਟਰ ਰੇਹੜੇ (ਘੜੁੱਕੇ) ਨੇ ਸਕੂਟੀ ਸਵਾਰ ਦੋ ਨਾਬਾਲਗ ਲੜਕੀਆਂ ਅਤੇ ਇੱਕ ਬੱਚੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ।
ਜਾਣਕਾਰੀ ਅਨੁਸਾਰ, ਪਿੰਡ ਇਸਲਾਮਵਾਲਾ ਦੀ ਰਹਿਣ ਵਾਲੀ ਕਾਜਲ (8ਵੀਂ ਜਮਾਤ ਦੀ ਵਿਦਿਆਰਥਣ) ਆਪਣੇ ਤਿੰਨ ਸਾਲਾ ਛੋਟੇ ਭਰਾ ਅਤੇ ਆਪਣੀ ਇੱਕ ਸਹੇਲੀ ਨਾਲ ਸਕੂਟੀ 'ਤੇ ਸਵਾਰ ਹੋ ਕੇ ਪਿੰਡ ਦੇ ਅੱਡੇ 'ਤੇ ਜੂਸ ਪੀਣ ਲਈ ਜਾ ਰਹੀ ਸੀ। ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਇੱਕ ਪੀਟਰ ਰੇਹੜੇ ਨੇ ਉਨ੍ਹਾਂ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਲੜਕੀਆਂ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ, ਜਦਕਿ ਤਿੰਨ ਸਾਲਾ ਬੱਚਾ ਇੱਕ ਪਾਸੇ ਡਿੱਗਣ ਕਾਰਨ ਵਾਲ-ਵਾਲ ਬਚ ਗਿਆ।
ਹਾਦਸੇ ਤੋਂ ਤੁਰੰਤ ਬਾਅਦ ਸੜਕ ਸੁਰੱਖਿਆ ਫੋਰਸ ਨੇ ਜ਼ਖਮੀਆਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ। ਹਸਪਤਾਲ ਦੇ ਡਾਕਟਰਾਂ ਨੇ ਕਾਜਲ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਸਦੀ ਸਹੇਲੀ ਦੀ ਲੱਤ ਦੋ ਥਾਵਾਂ ਤੋਂ ਟੁੱਟਣ ਕਾਰਨ ਉਸਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾ ਦੇ ਦਾਦਾ ਮੁੰਸ਼ਾ ਸਿੰਘ ਨੇ ਦੱਸਿਆ ਕਿ ਕਾਜਲ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਸੀ। ਫਿਲਹਾਲ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
