GLADA ਲੁਧਿਆਣਾ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ, ਮਾਮਲਾ ਦਰਜ

03/21/2024 12:56:28 PM

ਲੁਧਿਆਣਾ (ਹਿਤੇਸ਼) : ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਗਲਾਡਾ ਲੁਧਿਆਣਾ ਨੇ ਨਾਜਾਇਜ਼ ਤੌਰ 'ਤੇ ਬਣ ਰਹੀਆਂ ਕਾਲੋਨੀਆਂ ਖਿਲਾਫ ਸਖਤ ਰੁਖ ਅਖਤਿਆਰ ਕੀਤਾ ਹੈ। ਇਸ ਤਹਿਤ ਇੱਕ ਦਿਨ ਵਿੱਚ 12 ਨਾਜਾਇਜ਼ ਕਾਲੋਨੀਆਂ ਦੇ ਮਾਮਲੇ ਵਿੱਚ ਐਫ.ਆਰ.ਆਈ. ਦਰਜ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨਵੀਆਂ ਕਲੋਨੀਆਂ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਜਾ ਰਹੀਆਂ ਸਨ ਅਤੇ ਨਾ ਹੀ ਪਹਿਲਾਂ ਬਣੀਆਂ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਕੋਈ ਅਰਜ਼ੀ ਨਹੀਂ ਦਿੱਤੀ ਗਈ ਸੀ। ਇਸ ਤਰ੍ਹਾਂ ਥਾਣਾ ਸਦਰ, ਥਾਣਾ ਮੇਹਰਬਾਨ, ਥਾਣਾ ਡੇਹਲੋ, ਥਾਣਾ ਜਮਾਲਪੁਰ ਅਧੀਨ ਪੈਂਦੀਆਂ ਕੱਟੀਆਂ ਹੋਈਆਂ ਕਲੋਨੀਆਂ ਦੇ ਮਾਲਕਾਂ ਖ਼ਿਲਾਫ਼ ਗਲਾਡਾ ਲੁਧਿਆਣਾ ਵੱਲੋਂ ਐੱਫ.ਆਈ.ਆਰ. ਦਰਜ ਕੀਤੀ ਹੈ।

ਇਹ ਵੀ ਪੜ੍ਹੋ : ਅਧਿਆਪਕਾ ਦੀ ਹੱਤਿਆ ਕਰਨ ਵਾਲੀਆਂ 2 ਵਿਦਿਆਰਥਣਾਂ ਨੂੰ ਫਾਂਸੀ ਤੇ ਇਕ ਨਾਬਾਲਿਗ ਨੂੰ ਉਮਰ ਕੈਦ

ਤੁਹਾਨੂੰ ਦੱਸ ਦੇਈਏ ਕਿ ਉਪਰੋਕਤ ਕਾਰਵਾਈ ਨੂੰ ਗਲੈਡਾ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ। ਗਲਾਡਾ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ, ਜਿਸ ਲਈ ਨਾਜਾਇਜ਼ ਕਲੋਨੀਆਂ ਕੱਟਣ ਵਾਲਿਆਂ ਖ਼ਿਲਾਫ਼ ਮਾਲ ਰਿਕਾਰਡ ਦੇ ਆਧਾਰ ’ਤੇ ਰਿਪੋਰਟ ਬਣਾ ਕੇ ਪੁਲਸ ਨੂੰ ਭੇਜੀ ਜਾ ਰਹੀ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News