ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਸੁਨਿਆਰੇ ਨੇ ਕੀਤੀ ਖੁਦਕੁਸ਼ੀ

06/17/2019 8:33:08 PM

ਫਾਜ਼ਿਲਕਾ, (ਨਾਗਪਾਲ)— ਫਾਜ਼ਿਲਕਾ ਦੇ ਇਕ ਸੁਨਿਆਰੇ ਨੇ ਗੰਗ ਕੈਨਾਲ 'ਚ ਛਾਲ ਮਾਰ ਕੇ ਆਤਮ-ਹੱਤਿਆ ਕਰ ਲਈ, ਜਿਸ ਕਰ ਕੇ ਥਾਣਾ ਸਿਟੀ ਪੁਲਸ ਨੇ 5 ਵਿਅਕਤੀਆਂ ਵਿਰੁੱਧ ਪਰਚਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਪਹਿਲਾਂ ਪੁਲਸ ਵੱਲੋਂ ਦੋਸ਼ੀਆਂ ਵਿਰੁੱਧ ਪਰਚਾ ਦਰਜ ਨਹੀਂ ਕੀਤਾ ਜਾ ਰਿਹਾ ਸੀ, ਜਿਸ ਕਾਰਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਥਾਣਾ ਸਿਟੀ ਸਾਹਮਣੇ ਧਰਨਾ ਦਿੱਤਾ। ਇਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕੀਤਾ।
ਪੁਲਸ ਨੂੰ ਸੰਤੋਸ਼ ਰਾਣੀ ਵਾਸੀ ਗਾਂਧੀ ਨਗਰ ਫਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਪਤੀ ਮਦਨ ਲਾਲ ਨੂੰ ਪੈਸਿਆਂ ਦੇ ਲੈਣ-ਦੇਣ ਸਬੰਧੀ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਉਸ ਨੇ ਆਤਮ-ਹੱਤਿਆ ਕੀਤੀ ਹੈ। ਪੁਲਸ ਨੇ ਵਿਜੇ ਸੇਠੀ, ਸੁਰਿੰਦਰ ਸਿੰਘ ਖੁਰਾਣਾ, ਆਦਰਸ਼ ਵਾਸੀ ਫਾਜ਼ਿਲਕਾ, ਮੰਗਤ ਰਾਮ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਭਾਗੀਰਥ ਵਾਸੀ ਫਿਰੋਜ਼ਪੁਰ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


KamalJeet Singh

Content Editor

Related News