ਫਿਰੋਜ਼ਪੁਰ ਵਾਸੀਆਂ ਲਈ ਚੰਗੀ ਖ਼ਬਰ, ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਬਾਰੇ ਸਾਂਝੀ ਕੀਤੀ ਖੁਸ਼ਖ਼ਬਰੀ

03/15/2023 1:14:27 AM

ਚੰਡੀਗੜ੍ਹ (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈੱਡਾਂ ਦੇ ਪੀ. ਜੀ. ਆਈ. ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਇਸ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - Instagram ਦੀ ਵੀਡੀਓ ਬਣੀ 3 ਮੌਤਾਂ ਦੀ ਵਜ੍ਹਾ! ਧੀ ਦੀ ਕਰਤੂਤ ਤੋਂ ਨਾਰਾਜ਼ ਪਿਓ ਨੇ ਉਜਾੜ ਲਿਆ ਸਾਰਾ ਪਰਿਵਾਰ

ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਇਸ ਸਬੰਧ ਵਿਚ ਕੇਂਦਰੀ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ, ਨੇ ਕਿਹਾ ਕਿ ਭਾਵੇਂ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ 2016 ਵਿਚ ਇਸ ਦੀ ਮਨਜ਼ੂਰੀ ਮਿਲਣ ਮਗਰੋਂ 27.5 ਏਕੜ ਜ਼ਮੀਨ ਪੀ. ਜੀ. ਆਈ. ਸੈਟੇਲਾਈਟ ਸੈਂਟਰ ਵਾਸਤੇ ਤਬਦੀਲ ਵੀ ਕਰ ਦਿੱਤੀ ਸੀ ਪਰ ਪਿਛਲੀ ਕਾਂਗਰਸ ਸਰਕਾਰ ਅਤੇ ਹੁਣ ‘ਆਪ’ ਸਰਕਾਰ ਸਮੇਤ ਸਮੇਂ ਦੀਆਂ ਸਰਕਾਰਾਂ ਨੇ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਵਿਚ ਕੋਈ ਦਿਲਚਸਪੀ ਨਹੀਂ ਵਿਖਾਈ। ਇਹ ਫਿਰੋਜ਼ਪੁਰ ਦੇ ਲੋਕਾਂ ਵਾਸਤੇ ਖੁਸ਼ੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਚੁੱਕਣ ਤੋਂ ਬਾਅਦ ਹੁਣ ਪ੍ਰਾਜੈਕਟ ਨੂੰ ਤਰਜੀਹ ਦੇ ਆਧਾਰ ’ਤੇ ਲਿਆ ਜਾਵੇਗਾ ਅਤੇ ਇਸ ਦੀ ਉਸਾਰੀ ਛੇਤੀ ਸ਼ੁਰੂ ਕਰਵਾਈ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਨੌਜਵਾਨਾਂ ਨੇ ਚਲਦੀ ਗੱਡੀ 'ਚੋਂ ਸੜਕ 'ਤੇ ਸੁੱਟੇ ਨੋਟਾਂ ਦੇ ਗੱਫ਼ੇ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਵਜ੍ਹਾ ਜਾਣ ਰਹਿ ਜਾਓਗੇ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਪ੍ਰਾਜੈਕਟ ਲਈ ਥਾਂ ਪੀ. ਜੀ. ਆਈ. ਚੰਡੀਗੜ੍ਹ ਕਮੇਟੀ ਨੂੰ ਟਰਾਂਸਫਰ ਕਰਨ ਦੇ ਨਾਲ-ਨਾਲ 490.54 ਕਰੋੜ ਰੁਪਏ ਦੀ ਮਨਜੂਰੀ ਵੀ ਦਿੱਤੀ ਗਈ ਸੀ ਪਰ ਫਿਰ ਪ੍ਰਾਜੈਕਟ 7 ਸਾਲ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕਾਂ ਨੂੰ ਇਸਦੀ ਵੱਡੀ ਮਾਰ ਪਈ ਹੈ ਕਿਉਂਕਿ ਉਨ੍ਹਾਂ ਨੂੰ ਸਪੈਸ਼ਲਟੀ ਕੇਅਰ ਵਾਸਤੇ ਬਹੁਤ ਦੂਰ ਦੁਰਾਡੇ ਚੱਲ ਕੇ ਜਾਣਾ ਪੈਂਦਾ ਹੈ। ਇਕ ਵਾਰ ਮੁਕੰਮਲ ਹੋਣ ’ਤੇ ਇਹ ਪ੍ਰਾਜੈਕਟ ਸਰਹੱਦੀ ਪੱਟੀ ਵਾਸਤੇ ਬੇਹੱਦ ਲਾਹੇਵੰਦ ਸਾਬਤ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਆਵਾਰਾ ਕੁੱਤਿਆਂ ਨੇ ਉਜਾੜਿਆ ਪਰਿਵਾਰ, ਪਹਿਲਾਂ ਵੱਡੇ ਪੁੱਤ ਦੀ ਲਈ ਜਾਨ, 2 ਦਿਨ ਬਾਅਦ ਬਣੇ ਛੋਟੇ ਦਾ ਕਾਲ

ਬਾਦਲ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਛੇਤੀ ਰੱਖਿਆ ਜਾਵੇ, ਜਿਸ ਮਗਰੋਂ ਇਸ ਦੀ ਉਸਾਰੀ ਤੇਜ਼ੀ ਨਾਲ ਕੀਤੀ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anuradha

This news is Content Editor Anuradha