ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਮਗਰੋਂ ਮੀਤ ਹੇਅਰ ਦਾ ਅਹਿਮ ਬਿਆਨ

Friday, Oct 28, 2022 - 04:23 PM (IST)

ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਮਗਰੋਂ ਮੀਤ ਹੇਅਰ ਦਾ ਅਹਿਮ ਬਿਆਨ

ਚੰਡੀਗੜ੍ਹ : ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਕਹੀ।

ਇਹ ਵੀ ਪੜ੍ਹੋ : SGPC ਪ੍ਰਧਾਨ ਦੀ ਚੋਣ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਕਹਿ ਦਿੱਤੀ ਵੱਡੀ ਗੱਲ 

ਮੀਤ ਹੇਅਰ ਨੇ ਕਿਹਾ ਕਿ ਸਰਕਾਰੀ ਸਿਸਟਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਰਕਾਰੀ ਕਾਲਜਾਂ ਵਿੱਚ ਉਦਯੋਗਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਅਤੇ ਰੁਜ਼ਗਾਰ ਮੁਖੀ ਸਿੱਖਿਆ ਉਤੇ ਧਿਆਨ ਦੇਣ ਲਈ ਜ਼ੋਰ ਦਿੱਤਾ। ਉਨ੍ਹਾਂ ਨਵੇਂ ਖੋਲ੍ਹੇ ਗਏ ਕਾਲਜਾਂ ਦੀ ਸਮੀਖਿਆ ਕਰਦਿਆਂ ਵਿਦਿਆਰਥੀਆਂ ਦੀ ਗਿਣਤੀ ਦਾ ਵੀ ਅਧਿਐਨ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿੱਚ ਸਰਕਾਰੀ ਕਾਲਜਾਂ ਵਿੱਚ ਦਾਖ਼ਲੇ ਹੋਰ ਵਧਾਉਣ ਉਤੇ ਜ਼ੋਰ ਦਿੱਤਾ ਜਾਵੇ। ਇਸ ਵਿਦਿਅਕ ਸੈਸ਼ਨ 2022-23 ਵਿੱਚ ਪਿਛਲੇ ਸੈਸ਼ਨ 2021-22 ਨਾਲੋਂ ਦਾਖ਼ਲਿਆਂ ਵਿੱਚ ਵਾਧਾ ਹੋਇਆ।

ਇਹ ਵੀ ਪੜ੍ਹੋ : ਅਗਲੇ ਮਹੀਨੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਹੋਵੇਗਾ 'ਸੁੰਨਸਾਨ', ਜਾਣੋ ਕੀ ਹੈ ਵਜ੍ਹਾ

ਉਚੇਰੀ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਕੋਲੋਂ ਕਾਲਜਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ। ਇਸ ਤੋਂ ਇਲਾਵਾ ਉੱਚ ਸਿੱਖਿਆ ਵਿੱਚ ਸੁਧਾਰਾਂ ਲਈ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੀਟਿੰਗਾਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਪ੍ਰਿੰਸੀਪਲਾਂ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ-ਕਾਲਜ ਟੀਚਰਾਂ ਨੂੰ ਯੂ.ਜੀ.ਸੀ. ਤਨਖ਼ਾਹ ਕਮਿਸ਼ਨ ਦੇਣ ਲਈ ਉਚੇਰੀ ਸਿੱਖਿਆ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ਕੁਮੈਂਟ ਕਰਕੇ ਦੱਸੋ


author

Harnek Seechewal

Content Editor

Related News