ਸਰਕਾਰੀ ਵਿਭਾਗ ਦੀ ਲਾਪਰਵਾਹੀ ਕਾਰਨ ਅੱਜ ਵੀ ਕੱਟੇ ਜਾ ਰਹੇ ਹਨ ਹਜ਼ਾਰਾਂ ਦਰਖਤ

09/22/2019 1:15:45 PM

ਫਤਿਹਗੜ੍ਹ ਸਾਹਿਬ (ਵਿਪਨ) - ਹੇਠਾਂ ਡਿੱਗ ਰਹੇ ਪਾਣੀ ਦੇ ਪੱਧਰ ਅਤੇ ਵਾਤਾਵਰਨ ਨੂੰ ਬਚਾਉਣ ਲਈ ਇਕ ਪਾਸੇ ਸਰਕਾਰ ਕਈ ਤਰ੍ਹਾਂ ਦੇ ਪ੍ਰੋਗਰਾਮ ਚਲਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ। ਉਥੇ ਹੀ ਦੂਜੇ ਪਾਸੇ ਸਰਕਾਰੀ ਵਿਭਾਗ ਦੀ ਲਾਪਰਵਾਹੀ ਕਾਰਨ ਹਜ਼ਾਰਾਂ ਦਰਖਤ ਕੱਟ ਦਿੱਤੇ ਗਏ ਹਨ, ਜਿਸ ਸਦਕਾ ਧਰਤੀ ਦੇ ਹੇਠੋਂ ਕਰੋੜਾਂ ਲੀਟਰ ਪਾਣੀ ਕੱਢ ਲਿਆ ਗਿਆ। ਇਸ ਨਾਲ ਲੱਖਾਂ ਯੂਨੀਟ ਬਿਜਲੀ ਬਰਬਾਦ ਹੋਣ ਦੇ ਨਾਲ-ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਵੀ ਲੱਗ ਰਿਹਾ ਹੈ। ਅਜਿਹਾ ਹੀ ਇਕ ਮਾਲਮਾ ਵਿਧਾਨ ਸਭਾ ਪਾਇਲ ਦਾ ਸਾਹਮਣੇ ਆਇਆ ਹੈ, ਜਿਥੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਾਲੇ ਨਹਿਰੀ ਵਿਭਾਗ ਦੀ ਲਾਪਰਵਾਹੀ ਕਾਰਨ ਕਈ ਲੋਕਾਂ ਨੇ 100 ਏਕੜ ਜ਼ਮੀਨ 'ਤੇ ਕਬਜ਼ਾ ਕਰਕੇ ਖੇਤੀ ਕਰਨੀ ਸ਼ੁਰੂ ਕਰ ਦਿੱਤੀ। ਉਕਤ ਲੋਕਾਂ ਨੇ ਖੇਤੀ ਕਰਨ ਦੇ ਨਾਲ-ਨਾਲ ਮਾਈਨਰ ਦੇ ਕਿਨਾਰਿਆਂ 'ਤੇ ਖੜ੍ਹੇ ਦਰਖਤਾਂ ਨੂੰ ਵੀ ਕੱਟ ਦਿੱਤਾ। ਇਸ ਦੇ ਬਾਰੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਕੱਠੇ ਹੋ ਕੇ ਮਾਈਨਰ ਨੂੰ ਚਲਾਉਣ ਦੀ ਮੰਗ ਕੀਤੀ। ਮਾਈਨਰ ਚਾਲੂ ਹੋਣ ਕਾਰਨ ਹੇਠਾਂ ਡਿੱਗ ਰਹੇ ਪਾਣੀ ਦੇ ਪੱਧਰ, ਵਾਤਾਵਰਨ ਅਤੇ ਲੱਖਾਂ ਯੂਨੀਟ ਬਰਬਾਦ ਹੋ ਰਹੀ ਮਹਿੰਗੀ ਬਿਜਲੀ ਨੂੰ ਬਚਾਇਆ ਜਾ ਸਕਦਾ ਹੈ।

ਇਸ ਸਬੰਧ 'ਚ ਜਦੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਕੋਈ ਮੁਲਾਕਾਤ ਨਹੀਂ ਹੋ ਸਕੀ। ਦਫਤਰ 'ਚ ਮੌਜੂਦ ਐੱਸ.ਟੀ.ਆਰ. ਸਰਬਜੀਤ ਸਿੰਘ ਨੇ ਦੱਸਿਆ ਕਿ ਮਾਇਨਰ ਦੇ ਇਲਾਕੇ 'ਚ ਕਈ ਕਿਸਾਨ ਨਾਜਾਇਜ਼ ਕਬਜ਼ਾ ਕਰਕੇ ਬੈਠੇ ਹੋਏ ਹਨ, ਜਿਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਕਬਜ਼ਾ ਹਟਾਉਣ ਲਈ ਕਿਹਾ ਗਿਆ ਹੈ।


rajwinder kaur

Content Editor

Related News