''ਨਵੀਂ ਸਰਕਾਰ ਅਖੋ-ਪਰੋਖੇ ਕੀਤੀਆਂ ਹੋਈਆਂ ਵਰਕਰਾਂ ਤੇ ਹੈਲਪਰਾਂ ''ਤੇ ਧਿਆਨ ਦੇਵੇ''

03/24/2019 1:58:55 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਪੰਜਾਬ 'ਚ 19 ਮਈ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਕੇਂਦਰ 'ਚ ਨਵੀਂ ਸਰਕਾਰ ਬਣਨ ਜਾ ਰਹੀ ਹੈ। ਇਸੇ ਕਾਰਨ ਨਵੀਂ ਸਰਕਾਰ ਅਖੋ-ਪਰੋਖੇ ਕੀਤੀਆਂ ਹੋਈਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲ ਧਿਆਨ ਦੇਵੇ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਕੇ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਵੇ ਅਤੇ ਆਂਗਨਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਬਣਾਵੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੇਸ਼ 'ਚ 28 ਲੱਖ ਤੋਂ ਵਧ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਹਨ, ਜਿਨਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ। 

ਆਈ. ਸੀ. ਡੀ. ਐੱਸ. ਸਕੀਮ ਅਧੀਨ ਪਿਛਲੇਂ 44 ਸਾਲਾਂ ਤੋਂ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅਜੇ ਤੱਕ ਸਰਕਾਰੀ ਮੁਲਾਜ਼ਮ ਨਹੀਂ ਐਲਾਨਿਆ ਗਿਆ ਅਤੇ ਉਨ੍ਹਾਂ ਨੂੰ ਬਹੁਤ ਘੱਟ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਆਪਣਾ ਹੱਕ ਲੈਣ ਲਈ ਸਰਕਾਰ ਦੇ ਖਿਲਾਫ਼ ਸੰਘਰਸ਼ ਤੇ ਜੇਲਾਂ 'ਚ ਜਾਣਾ ਪੈ ਰਿਹਾ ਹੈ। ਯੂਨੀਅਨ ਦੀ ਮੰਗ ਹੈ ਕਿ ਜਿੰਨਾਂ ਚਿਰ ਕੇਂਦਰ ਸਰਕਾਰ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਨਹੀਂ ਕਰਦੀ, ਉਸ ਸਮੇਂ ਤੱਕ ਆਂਗਨਵਾੜੀ ਵਰਕਰ ਨੂੰ ਹਰ ਮਹੀਨੇ 24 ਹਜ਼ਾਰ ਰੁਪਏ ਅਤੇ ਹੈਲਪਰ ਨੂੰ 18 ਹਜ਼ਾਰ ਰੁਪਏ ਦਿੱਤੇ ਜਾਣ।  


rajwinder kaur

Content Editor

Related News