ਪੰਜਾਬ ਵਾਸੀ ਦੇਣ ਧਿਆਨ, ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
Tuesday, Apr 15, 2025 - 11:12 AM (IST)

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਤੋਂ ਬਦਲ ਜਾਵੇਗਾ। ਨਵੇਂ ਸਮੇਂ ਮੁਤਾਬਕ ਹਸਪਤਾਲ ਹੁਣ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲਣਗੇ। ਇਨ੍ਹਾਂ ਸਿਹਤ ਸੰਸਥਾਵਾਂ ਵਿਚ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਆਯੁਸ਼ਮਾਨ ਹੈਲਥ ਐਂਡ ਵੈਲਨੈੱਸ ਸੈਂਟਰ ਅਤੇ ਈਐੱਸਆਈ ਹਸਪਤਾਲ ਸ਼ਾਮਲ ਹਨ। ਇਹ ਸਮਾਂ 15 ਅਕਤੂਬਰ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : Punjab : ਡਿਫਾਲਟਰਾਂ ਨੂੰ ਲੈ ਕੇ ਸਖ਼ਤ ਫ਼ੈਸਲਾ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਗਰਮੀਆਂ ਨੂੰ ਦੇਖਦੇ ਹੋਏ ਹਰ ਸਾਲ ਹਸਪਤਾਲਾਂ ਦਾ ਸਮਾਂ ਬਦਲਿਆ ਜਾਂਦਾ ਹੈ। ਲਿਹਾਜ਼ਾ ਹੁਣ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਇਸ ਸਮੇਂ ਨੂੰ ਮੁੱਖ ਰੱਖਦੇ ਹੀ ਘਰੋਂ ਨਿਕਲਣ। ਇਥੇ ਇਹ ਜਾਣਕਾਰੀ ਵੀ ਸਾਂਝੀ ਕਰ ਦਿੰਦੇ ਹਾਂ ਕਿ ਰਜਿਸਟ੍ਰੇਸ਼ਨ ਕਾਊਂਟਰ ਹਸਪਤਾਲ ਖੁੱਲ੍ਹਣ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਦੀ ਤਰ੍ਹਾਂ 24 ਘੰਟੇ ਚੱਲਦੀਆਂ ਰਹਿਣਗੀਆਂ। ਹਸਪਤਾਲਾਂ ਦੇ ਦਫ਼ਤਰਾਂ ਦਾ ਕੰਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਸ ਸਮੇਂ ਵਿਚ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e