ਫ਼ਸਲਾਂ ਦੇ ਰਹਿੰਦ-ਖੂੰਹਦ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਏਗੀ ਸਰਕਾਰ

Friday, Mar 01, 2024 - 02:31 PM (IST)

ਫ਼ਸਲਾਂ ਦੇ ਰਹਿੰਦ-ਖੂੰਹਦ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਏਗੀ ਸਰਕਾਰ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਆਗਾਮੀ ਸਾਉਣੀ ਸੀਜ਼ਨ ਦੀ ਫਸਲ (ਸਤੰਬਰ ਤੋਂ ਨਵੰਬਰ) ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 36,020 ਸਬਸਿਡੀ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ 'ਤੇ ਕੇਂਦਰ ਤੋਂ 500 ਕਰੋੜ ਰੁਪਏ ਦੇ ਖਰਚੇ ਦੀ ਮੰਗ ਕੀਤੀ ਹੈ। ਸੂਬਾ ਦੁਆਰਾ ਤਿਆਰ ਕੀਤੀ ਗਈ ਕਾਰਜ ਯੋਜਨਾ ਨੂੰ ਐੱਨ. ਸੀ. ਆਰ. ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਲਈ ਕੇਂਦਰ ਦੇ ਕਮਿਸ਼ਨ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ, ਜਿਸਦੀ ਪ੍ਰਵਾਨਗੀ ਤੋਂ ਬਾਅਦ ਫੰਡ ਜਾਰੀ ਕੀਤੇ ਜਾਣਗੇ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਸੂਬਾ ਸਰਕਾਰ ਨੇ 2018 ਤੋਂ 2023 ਦਰਮਿਆਨ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (CRM) ਲਈ ਸਬਸਿਡੀ ਵਾਲੀਆਂ ਮਸ਼ੀਨਾਂ ਦੀ ਸਪਲਾਈ ਕਰਨ ਲਈ 1,560 ਕਰੋੜ ਰੁਪਏ ਪ੍ਰਾਪਤ ਕੀਤੇ ਹਨ ਅਤੇ 2023 ਤੱਕ ਕਿਸਾਨਾਂ ਨੂੰ 138,022 ਮਸ਼ੀਨਾਂ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸੀ. ਆਰ. ਐੱਮ. ਲਈ ਕਿਸਾਨਾਂ ਨੂੰ 11 ਵੱਖ-ਵੱਖ ਕਿਸਮਾਂ ਦੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਰਫੇਸ ਸੀਡਰ, ਸਮਾਰਟ ਸੀਡਰ, ਬੇਲਰ, ਕਰੌਪ ਰੀਪਰ, ਰਿਵਰਸ ਪਲੱਗ, ਮਲਚਰ, ਚੋਪਰ, ਸ਼ਰਬ ਮਾਸਟਰ, ਸਟਰਾਅ ਰੇਕ, ਸੁਪਰ ਐਸ.ਐਮ.ਐਸ. ਸਰਫੇਸ ਸ਼ਾਮਲ ਹਨ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

2018 ਤੋਂ 2022 ਤੱਕ ਕੇਂਦਰ ਨੇ CRM ਲਈ 100% ਗ੍ਰਾਂਟ ਪ੍ਰਦਾਨ ਕੀਤੀ ਹੈ ਅਤੇ 2023 ਵਿੱਚ ਫੰਡ (₹175 ਕਰੋੜ) 60:40 ਦੇ ਅਨੁਪਾਤ ਵਿੱਚ ਆਏ, ਜਿਸ ਵਿੱਚ ਕੇਂਦਰ ਦਾ ਯੋਗਦਾਨ 60% ਹੈ ਅਤੇ ਬਾਕੀ ਦਾ ਯੋਗਦਾਨ ਸੂਬੇ ਦੁਆਰਾ ਦਿੱਤਾ ਜਾ ਰਿਹਾ ਹੈ। ਆਉਣ ਵਾਲੇ ਸੀਜ਼ਨ ਲਈ ਰਾਜ ਕੁੱਲ ਖਰਚੇ ਵਿੱਚੋਂ 200 ਕਰੋੜ ਰੁਪਏ ਦਾ ਯੋਗਦਾਨ ਦੇਵੇਗਾ।

ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ

ਜ਼ਿਕਰਯੋਗ ਹੈ ਕਿ ਸੂਬੇ ਨੇ ਪਹਿਲੀ ਵਾਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਹਾਟਸਪੌਟਸ ਦੀ ਸੂਚੀ ਤਿਆਰ ਕੀਤੀ ਹੈ। ਕੁੱਲ 663 ਪਿੰਡਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਐੱਸ.ਡੀ.ਐਮਜ਼ ਅਤੇ ਤਹਿਸੀਲਦਾਰ ਨਿੱਜੀ ਤੌਰ 'ਤੇ ਉਨ੍ਹਾਂ ਦਾ ਦੌਰਾ ਕਰਨਗੇ ਤਾਂ ਜੋ ਪਿੰਡਾਂ ਵਿੱਚ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰੇ। ਪਿਛਲੇ ਸੀਜ਼ਨ 'ਚ ਪੰਜਾਬ ਨੇ ਇਸ ਤੱਥ ਨੂੰ ਉਜਾਗਰ ਕੀਤਾ ਸੀ ਕਿ ਖੇਤਾਂ ਵਿੱਚ ਅੱਗ ਲੱਗਣ ਦੀ ਗਿਣਤੀ 2022 ਵਿੱਚ 49,922 ਤੋਂ ਘਟ ਕੇ ਪਿਛਲੇ ਸਾਲ 36,623 ਹੋ ਗਈ ਸੀ। 2023 ਵਿੱਚ 19 ਲੱਖ ਏਕੜ ਵਿੱਚ ਪਰਾਲੀ ਸਾੜੀ ਗਈ, ਜੋ ਕਿ 2022 ਵਿੱਚ 15 ਲੱਖ ਏਕੜ ਤੋਂ 26% ਵੱਧ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News