ਨਹੀਂ ਰੁਕ ਰਿਹਾ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ, 80 ਕਿਸਾਨਾਂ ਖਿਲਾਫ ਮਾਮਲਾ ਦਰਜ

11/08/2019 11:18:59 AM

ਮੋਗਾ (ਆਜ਼ਾਦ)—ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ 'ਤੇ ਲਾਈ ਗਈ ਪਾਬੰਦੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਨਹੀਂ ਰੁਕ ਰਿਹਾ, ਜਿਸ ਕਾਰਣ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ। ਬੇਸ਼ੱਕ ਬੀਤੇ ਦਿਨ ਹੋਈ ਬਾਰਿਸ਼ ਨੇ ਲੋਕਾਂ ਨੂੰ ਥੋੜ੍ਹੀ ਰਾਹਤ ਦਿੱਤੀ ਹੈ ਪਰ ਫਿਰ ਵੀ ਕਿਸਾਨ ਪਰਾਲੀ ਨੂੰ ਅੱਗ ਲਾਉਣ ਵਿਚ ਲੱਗੇ ਹੋਏ ਹਨ। ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਸਖ਼ਤੀ ਦੇ ਬਾਅਦ ਵੱਖ-ਵੱਖ ਥਾਣਿਆਂ ਵਿਚ 80 ਕਿਸਾਨਾਂ ਖਿਲਾਫ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ 'ਤੇ ਮਾਮਲੇ ਦਰਜ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਥਾਣਾ ਮਹਿਣਾ ਵਿਚ ਨਾਇਬ ਤਹਿਸੀਲਦਾਰ ਧਰਮਕੋਟ ਦੇ ਆਦੇਸ਼ਾਂ 'ਤੇ ਸ਼ੇਰ ਸਿੰਘ ਅਤੇ ਗੁਰਮੋਹਨ ਸਿੰਘ ਨਿਵਾਸੀ ਪਿੰਡ ਦਾਤਾ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਇਸ ਮਾਮਲੇ ਦੀ ਜਾਂਚ ਥਾਣੇਦਾਰ ਸੁਖਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਖੇਤੀਬਾੜੀ ਵਿਕਾਸ ਅਧਿਕਾਰੀ ਦੇ ਆਦੇਸ਼ਾਂ 'ਤੇ ਪਰਮਜੀਤ ਕੌਰ, ਸੁਰਜੀਤ ਕੌਰ, ਜੈਪਾਲ ਕੌਰ, ਸਵਰਨ ਸਿੰਘ, ਮਹਿੰਦਰ ਸਿੰਘ, ਬੇਅੰਤ ਸਿੰਘ, ਧਰਮਿੰਦਰ ਸਿੰਘ, ਅਮਰਜੀਤ ਕੌਰ ਨਿਵਾਸੀ ਦੁਸਾਂਝ, ਦਵਿੰਦਰ ਸਿੰਘ ਨਿਵਾਸੀ ਪਿੰਡ ਮਹਿਰੋਂ, ਹਰਦਮ ਸਿੰਘ, ਰਾਮ ਸ਼ਰਨ ਸਿੰਘ ਨਿਵਾਸੀ ਪਿੰਡ ਤਲਵੰਡੀ ਭੰਗੇਰੀਆ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਹੌਲਦਾਰ ਦਵਿੰਦਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਥਾਣੇਦਾਰ ਸੁਖਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਜਗਤਾਰ ਸਿੰਘ ਨਿਵਾਸੀ ਪਿੰਡ ਮਹਿਣਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਖੇਤੀਬਾੜੀ ਵਿਕਾਸ ਅਧਿਕਾਰੀ ਮੋਗਾ ਦੇ ਆਦੇਸ਼ਾਂ 'ਤੇ ਹਰਪਾਲ ਸਿੰਘ ਨਿਵਾਸੀ ਪਿੰਡ ਚੁਗਾਵਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇੰਝ ਹੀ ਥਾਣਾ ਕੋਟ ਈਸੇ ਖਾਂ ਪੁਲਸ ਵੱਲੋਂ ਨਾਇਬ ਤਹਿਸੀਲਦਾਰ ਦੀ ਸ਼ਿਕਾਇਤ 'ਤੇ ਕਰਨਜੀਤ ਸਿੰਘ, ਹਰਦੀਪ ਸਿੰਘ, ਮਸਤਾਨ ਸਿੰਘ, ਜੋਗਿੰਦਰ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ, ਪਿਆਰਾ ਸਿੰਘ ਨਿਵਾਸੀ ਮਸੀਤਾਂ ਖਿਲਾਫ ਮਾਮਲੇ ਦਰਜ ਕੀਤੇ ਗਏ। ਇਸੇ ਤਰ੍ਹਾਂ ਹੌਲਦਾਰ ਬਲਜਿੰਦਰ ਸਿੰਘ ਦੀ ਸ਼ਿਕਾਇਤ 'ਤੇ ਪ੍ਰਗਟ ਸਿੰਘ ਨਿਵਾਸੀ ਪਿੰਡ ਸਿੰਘੁਰਾ ਮੁੰਨਣ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ ਨਾਇਬ ਤਹਿਸੀਲਦਾਰ ਕੋਟ ਈਸੇ ਖਾਂ ਦੀ ਸ਼ਿਕਾਇਤ 'ਤੇ ਇਕ ਕਿਸਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇੰਝ ਹੀ ਥਾਣਾ ਅਜੀਤਵਾਲ ਪੁਲਸ ਵੱਲੋਂ ਸਵਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਦੀ ਸ਼ਿਕਾਇਤ 'ਤੇ ਪਰਮਿੰਦਰ ਕੌਰ, ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਅਮਰਜੀਤ ਸਿੰਘ, ਪਿਆਰਾ ਸਿੰਘ, ਜੁਗਰਾਜ ਸਿੰਘ, ਗੁਰਜੀਤ ਕੌਰ, ਸਿਕੰਦਰ ਸਿੰਘ, ਸੁਖਵਿੰਦਰ ਕੌਰ ਨਿਵਾਸੀ ਪਿੰਡ ਮੱਦੋਕੇ ਅਤੇ ਜੁਗਰਾਜ ਸਿੰਘ ਨਿਵਾਸੀ ਪਿੰਡ ਕੋਕਰੀ ਕਲਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਸਹਾਇਕ ਥਾਣੇਦਾਰ ਰਾਜਧਮ ਵੱਲੋਂ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਬਾਘਾਪੁਰਾਣਾ ਪੁਲਸ ਵੱਲੋਂ ਜਗਸੀਰ ਸਿੰਘ ਨਿਵਾਸੀ ਪਿੰਡ ਬੁੱਧ ਸਿੰਘ ਵਾਲਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਧਰਮਕੋਟ ਪੁਲਸ ਵੱਲੋਂ ਨਾਇਬ ਤਹਿਸੀਲਦਾਰ ਦੀ ਸ਼ਿਕਾਇਤ 'ਤੇ 46 ਕਿਸਾਨਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ ਮੁਕੰਦ ਕੌਰ, ਹਰਵਿੰਦਰ ਕੌਰ, ਸੁਰਜੀਤ ਕੌਰ, ਜਸਵੰਤ ਸਿੰਘ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਸੇਵਕ ਸਿੰਘ, ਜਗਤਾਰ ਸਿੰਘ, ਕਰਨੈਲ ਸਿੰਘ, ਚਰਨ ਸਿੰਘ, ਨਿਰਮਲ ਸਿੰਘ, ਪੂਰਨ ਸਿੰਘ ਨਿਵਾਸੀ ਪਿੰਡ ਲੋਹਗੜ੍ਹ, ਜਸਵਿੰਦਰ ਸਿੰਘ ਨਿਵਾਸੀ ਸੰਗਲਾ, ਦਿਲਬਾਗ ਸਿੰਘ, ਬੇਅੰਤ ਸਿੰਘ, ਧਰਮ ਸਿੰਘ, ਕਰਮ ਸਿੰਘ, ਗੁਰਚਰਨ ਸਿੰਘ, ਗੁਰਨੇਕ ਸਿੰਘ, ਇਕਬਾਲ ਸਿੰਘ, ਗੁਰਮੇਜ ਕੌਰ, ਗੁਰਸੇਵਕ ਸਿੰਘ, ਜਗਤਰਣ ਸਿੰਘ, ਬਖਸ਼ੀਸ਼ ਸਿੰਘ ਨਿਵਾਸੀ ਪਿੰਡ ਸੰਗਲਾ, ਸੰਤ ਕੌਰ, ਦਰਸ਼ਨ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ, ਗਿਆਨ ਸਿੰਘ, ਮੁਖਤਿਆਰ ਸਿੰਘ ਨਿਵਾਸੀ ਪਿੰਡ ਭੋਇਪੁਰ, ਰੇਸ਼ਮ ਸਿੰਘ, ਗੁਰਵਿੰਦਰ ਸਿੰਘ ਨਿਵਾਸੀ ਪਿੰਡ ਇੱਜ਼ਤਵਾਲਾ, ਦਿਆਲ ਸਿੰਘ ਨਿਵਾਸੀ ਨਸ਼ੀਰੇਵਾਲਾ, ਮਲਕੀਤ ਕੌਰ, ਸੁਰਿੰਦਰਪਾਲ ਕੌਰ ਨਿਵਾਸੀ ਫਤਿਹਗੜ੍ਹ ਕੋਰੋਟਾਨਾ, ਵਰਿੰਦਰਜੀਤ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਕੌਰ, ਦਲਜੀਤ ਕੌਰ, ਗੁਰਪ੍ਰੀਤ ਸਿੰਘ, ਮੁਕੰਦ ਸਿੰਘ, ਨਰਿੰਦਰ ਸਿੰਘ, ਕਮਲਜੀਤ ਕੌਰ, ਉਪਕਰਨ ਸਿੰਘ ਨਿਵਾਸੀ ਪਿੰਡ ਇੰਦਰਗੜ੍ਹ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਪੁਲਸ ਚੌਕੀ ਕਮਾਲਕੇ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।


Shyna

Content Editor

Related News