ਪੰਜਾਬ ਸਰਕਾਰ ਦੀਆਂ ਪਾਬੰਦੀਆਂ ਤੋਂ ਬਾਅਦ ਬੇਰੁਜ਼ਗਾਰ ਨੌਜਵਾਨਾਂ ਨੇ ਲੱਭਿਆ ਸੰਘਰਸ਼ ਦਾ ਨਵਾਂ ਰਾਹ

07/22/2020 11:50:52 PM

ਸੰਗਰੂਰ,(ਵਿਜੈ ਸਿੰਗਲਾ) - ਕੋਰੋਨਾ ਸੰਕਟ ਦੇ ਚੱਲਦਿਆਂ ਸਰਕਾਰ ਵੱਲੋਂ ਜਨਤਕ ਮੁਜ਼ਾਹਰੇ ਕਰਨ 'ਤੇ ਲਾਈ ਪਾਬੰਦੀ ਉਪਰੰਤ ਬੇਰੁਜ਼ਗਾਰ ਨੌਜਵਾਨਾਂ ਨੇ ਸੰਘਰਸ਼ ਲਈ ਨਵਾਂ ਰਾਹ ਲੱਭਿਆ ਹੈ। ਪਿੰਡਾਂ 'ਚ ਰੁਜ਼ਗਾਰ ਦੀਆਂ ਮੰਗਾਂ ਉਭਾਰਦੇ ਨਾਅਰੇ ਲਿਖਣ ਦੀ ਮੁਹਿੰਮ ਸ਼ੁਰੂ ਕਰਦਿਆਂ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਓਐੱਡ ਅਧਿਆਪਕ ਯੂਨੀਅਨ ਨੇ ਆਪਣੇ ਵਰਕਰਾਂ ਨੂੰ ਇਸ ਮੁਹਿੰਮ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ ਹੈ।

ਜ਼ਿਕਰਯੋਗ ਹੈ ਕਿ 13 ਜੁਲਾਈ ਨੂੰ ਪਟਿਆਲਾ ਵਿਖੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ-ਮਹਿਲ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪਟਿਆਲਾ ਵਿਖੇ ਇਕੱਠੇ ਹੋਣ ਤੋਂ ਪਹਿਲਾਂ ਹੀ ਗ੍ਰਿਫਤਾਰ ਕਰਕੇ ਸੰਘਰਸ਼ ਅਸਫਲ ਕਰ ਦਿੱਤਾ ਸੀ। ਇਸੇ ਤਰ੍ਹਾਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸੰਗਰੂਰ ਦੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਬੇਨਤੀਆਂ ਕਰਨ ਉਪਰੰਤ 17 ਜੁਲਾਈ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਦਾ ਫੈਸਲਾ ਵਾਪਸ ਲੈ ਲਿਆ ਸੀ। ਦੋਵਾਂ ਜਥੇਬੰਦੀਆਂ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਜਿਹੀਆਂ ਹਾਲਤਾਂ 'ਚ ਸਾਨੂੰ ਆਪਣੀਆਂ ਮੰਗਾਂ ਉਭਾਰਨ ਅਤੇ ਮਨਵਾਉਣ ਲਈ ਬਦਲਵੇਂ ਤਰੀਕੇ ਲੱਭਣੇ ਪੈਣਗੇ। ਇਹਨਾਂ ਵਿਚੋਂ ਪਿੰਡਾਂ ਵਿੱਚ ਰੁਜ਼ਗਾਰ ਦੀ ਮੰਗ ਉਭਰਾਦੇ ਨਾਅਰੇ ਲਿਖਣੇ ਸ਼ੁਰੂ ਦਿੱਤੇ  ਹਨ। ਢਿੱਲਵਾਂ ਨੇ ਕਿਹਾ ਕਿ  ਸਾਰੀਆਂ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਹਨ, ਜਿਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ, ਜੋ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ 'ਚ ਨਾਕਾਮਯਾਬ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਕੱਢੀਆਂ ਮਲਟੀਪਰਪਜ਼-ਹੈਲਥ ਵਰਕਰਾ ਦੀਆਂ 200(ਮੇਲ), 600(ਫੀਮੇਲ) ਅਸਾਮੀਆਂ, ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਕੁੱਲ 3282 ਅਸਾਮੀਆਂ, ਪਰ ਸਮਾਜਿਕ ਸਿੱਖਿਆ 54, ਪੰਜਾਬੀ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ, ਇਹਨਾਂ ਅਸਾਮੀਆਂ 'ਚ 'ਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਦੋਵਾਂ ਹੀ ਜਥੇਬੰਦੀਆਂ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਸੀ, ਪ੍ਰੰਤੂ ਹੁਣ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰਾਂ ਅੱਗੇ ਉਮਰ-ਹੱਦ ਲੰਘਣ ਦੀ ਸ਼ਰਤ ਲਾਈ ਜਾ ਰਹੀ ਹੈ।  


Deepak Kumar

Content Editor

Related News