ਪੰਜਾਬ ''ਚ 31 ਮਾਰਚ ਤਕ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਛੁੱਟੀ
Tuesday, Jan 22, 2019 - 09:59 PM (IST)

ਚੰਡੀਗੜ੍ਹ,(ਭੁੱਲਰ)—ਪੰਜਾਬ ਸਰਕਾਰ ਨੇ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਰੋਕ ਲਾ ਦਿੱਤੀ ਹੈ। ਮੁੱਖ ਸਕੱਤਰ ਦੀਆਂ ਹਦਾਇਤਾਂ 'ਤੇ ਜਾਰੀ ਕੀਤੇ ਗਏ ਹੁਕਮਾਂ 'ਚ ਕਿਹਾ ਗਿਆ ਕਿ ਇਹ ਰੋਕ ਪੰਜਾਬ ਵਿਧਾਨਸਭਾ ਦੇ ਫਰਵਰੀ ਮਹੀਨੇ 'ਚ ਬਜਟ ਸੈਸ਼ਨ ਅਤੇ ਇਸ ਤੋਂ ਬਾਅਦ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਲਾਈ ਗਈ ਹੈ। ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭੇਜੀਆਂ ਗਈਆਂ ਹਦਾਇਤਾਂ 'ਚ ਕਿਹਾ ਗਿਆ ਹੈ ਕਿ ਉਹ 31 ਮਾਰਚ ਤੱਕ ਛੁੱਟੀ ਨਾ ਕਰਨ ਅਤੇ ਨਾ ਹੀ ਸਮਰਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈੱਡਕੁਆਟਰ ਛੱਡਣ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਦਫ਼ਤਰਾਂ ਤੋਂ ਇਲਾਵਾ ਸਮੂਹ ਜ਼ਿਲ੍ਹਿਆਂ ਦੇ ਸੰਬੰਧਿਤ ਅਧਿਕਾਰੀਆਂ ਨੂੰ ਵੀ ਲਿਖਕੇ ਹਦਾਇਤਾਂ ਭੇਜੀਆਂ ਗਈਆਂ ਹਨ।