ਸਰਕਾਰੀ ਪ੍ਰਾਇਮਰੀ ਸਕੂਲ ਰਣਜੀਤਗੜ੍ਹ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
Sunday, Aug 15, 2021 - 12:37 PM (IST)

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਸਰਕਾਰੀ ਪ੍ਰਾਇਮਰੀ ਰਣਜੀਤਗੜ੍ਹ ਨੂੰ ਸਹਿਯੋਗ ਦੇਣ ਲਈ ਗ੍ਰਾਮ ਪੰਚਾਇਤ ਰਣਜੀਤਗੜ੍ਹ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਜ਼ਿਲ੍ਹਾ ਸਿਖਿਆ ਅਫ਼ਸਰ ਪ੍ਰਭਜੋਤ ਕੌਰ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਪਿੰਡ ਵਾਸੀਆਂ ਦੀ ਜਾਇਦਾਦ ਹੈ। ਪਿੰਡ ਵਾਸੀਆਂ ਅਤੇ ਪੰਚਾਇਤਾਂ ਨੂੰ ਸਕੂਲਾਂ ਦੇ ਵਿਕਾਸ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤਾ ।
ਪੜ੍ਹੋ ਇਹ ਵੀ ਖ਼ਬਰ - 75ਵੇਂ ਆਜ਼ਾਦੀ ਦਿਹਾੜੇ ਮੌਕੇ PM ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ ਲਹਿਰਾਇਆ ਤਿਰੰਗਾ
ਸਮਾਗਮ ਦੇ ਸ਼ੁਰੂ ਵਿੱਚ ਹੈਡ ਟੀਚਰ ਮੀਨਾ ਗਲਹੋਤਰਾ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਬਲਾਕ ਪ੍ਇਮਰੀ ਸਿਖਿਆ ਅਫ਼ਸਰ ਜਗਦੀਪ ਸਿੰਘ, ਉਪ ਜ਼ਿਲ੍ਹਾ ਸਿਖਿਆ ਅਫ਼ਸਰ ਸੁਖਦਰਸ਼ਨ ਸਿੰਘ ਬੇਦੀ, ਜ਼ਿਲ੍ਹਾ ਕੁਆਰਡੀਨੇਟਰ ਕਮਲਪ੍ਰੀਤ ਸਿੰਘ, ਸਹਾਇਕ ਕੁਆਰਡੀਨੇਟਰ ਰਾਜੀਵ ਪਾਹਵਾ, ਮਨਦੀਪ ਸਿੰਘ, ਸਰਪੰਚ ਅਮਰਜੀਤ ਕੌਰ, ਡਾ.ਜਸਵਿੰਦਰ ਸਿੰਘ, ਨਵਦੀਪ ਅਹੂਜਾ, ਸੈਕਟਰੀ ਨਵਦੀਪ ਗਰੋਵਰ, ਮਨਰੇਗਾ ਸੈਕਟਰੀ ਬੇਅੰਤ ਸਿੰਘ, ਮੈਂਬਰ ਜਗਸੀਰ ਸਿੰਘ, ਤਰਸੇਮ ਕੌਰ, ਗੁਰਦੀਪ ਸਿੰਘ , ਦਲੀਪ ਸਿੰਘ , ਜਸਵਿੰਦਰ ਸਿੰਘ , ਜਗਮੀਤ ਸਿੰਘ , ਗੁਰਪ੍ਰੀਤ ਸਿੰਘ , ਹੈਡ ਮਾਸਟਰ ਸੰਜੀਵ ਕੁਮਾਰ , ਸ਼ਿਲਪਾ ਪੁਨਸ਼ੀ ਅਤੇ ਸੁਰਿੰਦਰ ਕੁਮਾਰ ਮੌਜੂਦ ਸਨ। ਮੰਚ ਸੰਚਾਲਨ ਦੀ ਡਿਊਟੀ ਸੈਟਰ ਹੈਡ ਟੀਚਰ ਪਰਗਟ ਸਿੰਘ ਜੰਬਰ ਨੇ ਬਾਖੂਬੀ ਨਿਭਾਈ ।
ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਰੋਜ਼ਾਨਾ 60,000 ਟੈਸਟ ਕਰਨ ਦੇ ਹੁਕਮ