ਬਨੂੜ ਦੇ ਸਰਕਾਰੀ ਸਕੂਲ ’ਚ 4 ਮਹੀਨਿਆਂ ’ਚ ਦੂਜੀ ਵਾਰ ਚੋਰੀ

Friday, Aug 28, 2026 - 01:24 PM (IST)

ਬਨੂੜ ਦੇ ਸਰਕਾਰੀ ਸਕੂਲ ’ਚ 4 ਮਹੀਨਿਆਂ ’ਚ ਦੂਜੀ ਵਾਰ ਚੋਰੀ

ਬਨੂੜ (ਗੁਰਪਾਲ) : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ’ਚ ਚੋਰ ਗਿਰੋਹ ਦੇ ਮੈਂਬਰਾਂ ਨੇ ਚਾਰ ਮਹੀਨਿਆਂ ਦੌਰਾਨ ਦੂਜੀ ਵਾਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਚੋਰੀ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਅਧਿਆਪਕ ਨਿਰਮਲ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਅਣਪਛਾਤੇ ਵਿਅਕਤੀਆਂ ਵੱਲੋਂ ਸਕੂਲ ਦੇ ਪਿਛਲੇ ਪਾਸੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਤਾਰ ਚੋਰੀ ਕਰਕੇ ਲੈ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮਈ ਮਹੀਨੇ ਦੌਰਾਨ ਵੀ ਚੋਰ ਗਿਰੋਹ ਵੱਲੋਂ ਸਕੂਲ ’ਚ ਪੱਖੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ ਸੀ। ਅਧਿਆਪਕ ਨਿਰਮਲ ਕੌਰ ਨੇ ਦੱਸਿਆ ਕਿ ਇਸ ਘਟਨਾ ਬਾਰੇ ਪੁਲਸ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸਕੂਲ ਦੇ ਸਟਾਫ਼ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਾਤ ਵੇਲੇ ਪਿੰਡ ’ਚ ਗਸ਼ਤ ਵਧਾਈ ਜਾਵੇ ਤਾਂ ਜੋ ਸਕੂਲ ਨੂੰ ਹੋ ਰਹੇ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।


author

Gurminder Singh

Content Editor

Related News