ਪੰਜਾਬ ਦਾ ਇਹ ਸਰਕਾਰੀ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਸਨਮਾਨਿਤ

Sunday, Mar 09, 2025 - 02:18 PM (IST)

ਪੰਜਾਬ ਦਾ ਇਹ ਸਰਕਾਰੀ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ- ਪੰਜਾਬ ਸਰਕਾਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਤਾ ਮਿੱਤਰਾ ਆਈ.ਏ.ਐੱਸ. ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।  ਇਸੇ ਲੜੀ ਤਹਿਤ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਹਿ ਅਕਾਦਮਿਕ ਪ੍ਰਾਪਤੀਆਂ, ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜਾਰੀਆਂ, ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਮੁੱਦਕੀ ਨੂੰ ਸੈਸ਼ਨ 2024-25 ਦੌਰਾਨ ਉੱਤਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। 

ਇਹ ਵੀ ਪੜ੍ਹੋ- ਗ੍ਰੰਥੀ ਦਾ ਹੈਰਾਨ ਕਰ ਦੇਣ ਵਾਲਾ ਕਾਰਾ, 18 ਦਿਨਾਂ 'ਚ ਕੀਤਾ ਅਜਿਹਾ ਕਾਂਡ ਕਿ...

ਇਹ ਪੁਰਸਕਾਰ ਸਕੂਲ ਪ੍ਰਿੰਸੀਪਲ ਰਜਿੰਦਰ ਕੁਮਾਰ ਨੇ ਪ੍ਰਾਪਤ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਸਕੂਲ ਦੇ ਮਿਹਨਤੀ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਫਿਰੋਜ਼ਪੁਰ ਅਤੇ ਮੁੱਦਕੀ ਇਲਾਕੇ ਲਈ ਮਾਣ ਵਾਲ਼ੀ ਗੱਲ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਸਕੂਲ ਨੂੰ ਇਸੇ ਤਰ੍ਹਾਂ ਬੈਸਟ ਐਵਾਰਡ ਮਿਲਦੇ ਰਹਿਣਗੇ। ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਉੱਤਮ ਸਕੂਲ ਪੁਰਸਕਾਰ ਨਾਲ਼ ਸਨਮਾਨਿਤ ਹੋਣ 'ਤੇ ਵਧਾਈਆਂ ਦਿੰਦਿਆਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਐੱਮ.ਐੱਲ. ਏ. ਰਜਨੀਸ਼ ਦਹੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ ਫ਼ਿਰੋਜ਼ਪੁਰ ਸ਼੍ਰੀਮਤੀ ਮਨੀਲਾ ਅਰੋੜਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ ਫ਼ਿਰੋਜ਼ਪੁਰ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਇਸ ਸਨਮਾਨ ਨਾਲ ਇਲਾਕੇ ਦਾ ਮਾਣ ਵਧਿਆ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਪੁਰਸਕਾਰ ਨਾਲ ਦਸ ਲੱਖ ਰੁਪਏ ਦੀ ਜੋ ਰਾਸ਼ੀ ਦਿੱਤੀ ਗਈ ਹੈ ਉਹ ਸਕੂਲ ਦੇ ਵਿਕਾਸ ਕੰਮਾਂ ਵਿੱਚ ਬਹੁਤ ਸਹਾਈ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਇਸ ਮੁਬਾਰਕ ਮੌਕੇ 'ਤੇ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਰਾਕੇਸ਼ ਸ਼ਰਮਾ ਨੇ ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸ਼ੁਭਕਾਮਨਾਵਾਂ ਨਾਲ਼ ਨਿਵਾਜ਼ਿਆ। ਸਮੂਹ ਪਿੰਡ ਵਾਸੀਆਂ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼੍ਰੀਮਤੀ ਹਰਪ੍ਰੀਤ ਕੌਰ,  ਪ੍ਰਿੰਸ ਗੁਪਤਾ, ਵਰਿੰਦਰ ਸ਼ਰਮਾ,  ਜਗਜੀਤ ਸਿੰਘ ਨਿਊਜੀਲੈਂਡ ਅਤੇ ਇਲਾਕੇ ਦੀਆਂ ਅਧਿਆਪਕ ਜਥੇਬੰਦੀਆਂ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਮੁੱਦਕੀ ਨੂੰ ਇਹ ਸਨਮਾਨ ਮਿਲਣ ਤੇ ਬੇਹੱਦ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News