ਸਰਕਾਰੀ ਸਕੂਲਾਂ ਦੀ ਕਿਤਾਬਾਂ ’ਚ ਸ਼ਹੀਦ ਊਧਮ ਸਿੰਘ ਦਾ ਜਨਮ 1898 ਜਦਕਿ ਹੈ 1899

07/23/2021 11:45:58 AM

ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਦੇਸ਼ ਦੇ ਮਹਾਨ ਸ਼ਹੀਦ ਏ ਆਜ਼ਮ ਸ਼ਹੀਦ ਊਧਮ ਸਿੰਘ ਜੀ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ’ਚ ਅਹਿਮ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀ ਦਿੱਤੀ ਕੁਰਬਾਨੀ ’ਤੇ ਪੂਰੇ ਦੇਸ਼ ਨੂੰ ਮਾਣ ਹੈ। ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੇ ਜਨਮ ਅਤੇ ਸ਼ਹੀਦੀ ਦਿਹਾੜੇ ’ਤੇ ਰਾਜ ਪੱਧਰੀ ਸਮਾਗਮ ਕੀਤੇ ਜਾਂਦੇ ਹਨ ਪਰ ਕਈ ਥਾਵਾਂ ’ਤੇ ਉਨ੍ਹਾਂ ਦੀ ਜੀਵਨੀ ਬਾਰੇ ਵੱਖ-ਵੱਖ ਤੱਥ ਦੇਖਣ ਨੂੰ ਮਿਲਦੇ ਹਨ।ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਸਰਕਾਰੀ ਸਕੂਲ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਗਾਈ ਗਈ ਪੰਜਾਬੀ ਪੁਸਤਕ -7 ਦੂਜੀ ਭਾਸ਼ਾ ਦੇ ’ਚ ਜਿਸ ’ਚ ਸ਼ਹੀਦ ਊਧਮ ਸਿੰਘ ਜੀ ਦਾ ਜਨਮ 26 ਦਸੰਬਰ 1898 ’ਚ ਲਿਖਿਆ ਹੋਇਆ ਹੈ ਜਿਸ ਸਬੰਧੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਚੋਂ ਹਰਪਾਲ ਸਿੰਘ ਨੇ ਕਿਹਾ ਸ਼ਹੀਦ ਊਧਮ ਸਿੰਘ ਜੀ ਦਾ ਜਨਮ 26 ਦਸੰਬਰ 1899 ’ਚ ਹੋਇਆ ਸੀ। ਦੇਸ਼ ਦੇ ਮਹਾਨ ਸ਼ਹੀਦ ਸਰਦਾਰ ਊਧਮ ਸਿੰਘ ਜੀ ਦੀ ਜੀਵਨੀ ਬਾਰੇ ਲੋਕਾ ਨੂੰ ਉਜਾਗਰ ਕਰਨ ਲਈ ਇਤਿਹਾਸਕਾਰਾਂ ਅਤੇ ਪ੍ਰਸ਼ਾਸਨ ਨੂੰ ਸਹੀ ਤੱਥ ਲੋਕਾਂ ਦੇ ਸਾਹਮਣੇ ਲਿਆਉਣੇ ਚਾਹੀਦੇ ਹਨ ਤਾਂ ਕਿ ਦੇਸ਼ ਦੀ ਆਜ਼ਾਦੀ ’ਚ ਅਹਿਮ ਰੋਲ ਨਿਭਾਉਣ ਵਾਲੇ ਸ਼ਹੀਦ ਬਾਰੇ ਲੋਕ ਸਹੀ ਜਾਗਰੂਕ ਹੋ ਸਕਣ।

ਇਹ ਵੀ ਪੜ੍ਹੋ :   ਸੌਖਾ ਨਹੀਂ ਹੋਵੇਗਾ ਨਵਜੋਤ ਸਿੱਧੂ ਦਾ ਅਗਲਾ ਸਫ਼ਰ, 'ਪ੍ਰਧਾਨਗੀ' ਸਾਬਤ ਹੋ ਸਕਦੀ ਹੈ ਕੰਡਿਆਂ ਵਾਲੀ ਸੇਜ  

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਗਰੂਰ 2 ਰਿਸ਼ੀਪਾਲ ਖੈਰਾ ਨੇ ਕਿਹਾ ਕਿ ਦੇਸ਼ ਦੇ ਇੰਨੇ ਵੱਡੇ ਮਹਾਨ ਸ਼ਹੀਦ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ’ਚ ਅਹਿਮ ਰੋਲ ਨਿਭਾਇਆ ਹੈ ਅਤੇ ਅੱਜ ਅਸੀਂ ਉਨ੍ਹਾਂ ਦੀ ਕੁਰਬਾਨੀ ਸਦਕਾ ਹੀ ਆਜ਼ਾਦੀ ਦਾ ਆਨੰਦ ਮੰਨ ਰਹੇ ਹਾਂ । ਉਨ੍ਹਾਂ ਦੀ ਜੀਵਨੀ ਬਾਰੇ ਸਹੀ ਜਾਗਰੂਕ ਕਰਨਾ ਸ਼ਾਸਨ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।ਇਸ ਮੌਕੇ ਹਲਕਾ ਇੰਚਾਰਜ ਕਾਂਗਰਸ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਇਤਿਹਾਸਕਾਰਾਂ ਨੂੰ ਪੂਰਨ ਜਾਂਚ ਪੜਤਾਲ ਕਰ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ :  ਜਲੰਧਰ : ਕਰਿਆਨਾ ਸਟੋਰ ਮਾਲਕ ਦੇ ਕਤਲ ਮਾਮਲੇ ’ਚ ਨਵਾਂ ਮੋੜ, ਕਾਤਲ ਲੁਟੇਰਿਆਂ ਦੀ ਹੋਈ ਪਛਾਣ

ਇਸ ਮੌਕੇ ਕੈਬਨਿਟ ਮੰਤਰੀ ਅਤੇ ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ ਸ਼ਹੀਦ ਊਧਮ ਸਿੰਘ ਸਾਡੇ ਆਦਰਸ਼ ਹਨ ਜਦੋਂ ਸਰਕਾਰਾਂ ਮੈਮੋਰੀਅਲ ਦੀਆਂ ਯਾਦਗਾਰਾਂ ਬਣਾਉਂਦੀ ਹੈ ਤਾਂ ਉਨ੍ਹਾਂ ਦਾ ਮਕਸਦ ਇਹੀ ਹੁੰਦਾ ਹੈ ਕਿ ਸ਼ਹੀਦਾਂ ਦੀ ਜੀਵਨੀ ਬਾਰੇ ਜਾਗਰੂਕ ਕੀਤਾ ਜਾਵੇ, ਇਤਿਹਾਸਕਾਰ ਹੀ ਇਨ੍ਹਾਂ ਚੀਜ਼ਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਿਰ ‘ਪ੍ਰਧਾਨਗੀ’ ਦਾ ਤਾਜ ਸਜਣ ਮਗਰੋਂ ਧਰਮਕੋਟ ਹਲਕੇ ’ਚ ਕਾਂਗਰਸ ਦੇ ਪੱਖ ’ਚ ਝੁੱਲਣ ਲੱਗੀ ਹਨੇਰੀ


Shyna

Content Editor

Related News