ਕੇਂਦਰ ਸਰਕਾਰ ਏਮਜ਼ ਬਠਿੰਡਾ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕਰੇ : ਹਰਸਿਮਰਤ ਬਾਦਲ
Saturday, Feb 10, 2024 - 09:44 AM (IST)
ਬਠਿੰਡਾ (ਵਰਮਾ) - ਬਠਿੰਡਾ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਸੈਸ਼ਨ ’ਚ ਵੱਖ-ਵੱਖ ਮੁੱਦੇ ਉਠਾਏ। ਹਰਸਿਮਰਤ ਬਾਦਲ ਨੇ ਸੰਸਦ ਦੇ ਸੈਸ਼ਨ ਦੌਰਾਨ ਇਹ ਮੁੱਦਾ ਵੀ ਉਠਾਇਆ ਕਿ ਏਮਜ਼ ਬਠਿੰਡਾ ਵੱਡਾ ਹਸਪਤਾਲ ਬਣ ਗਿਆ ਹੈ ਪਰ ਇੱਥੇ ਡਾਕਟਰਾਂ ਅਤੇ ਨਰਸਾਂ ਦੀ ਘਾਟ ਹੈ। ਇਸ ਲਈ ਕੇਂਦਰ ਨੂੰ ਨਵੀਆਂ ਨਿਯੁਕਤੀਆਂ ਦਾ ਐਲਾਨ ਕਰਨਾ ਚਾਹੀਦਾ ਹੈ। ਏਮਜ਼ ’ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਲੋਕਾਂ ਨੂੰ ਇਲਾਜ ਲਈ ਉੱਥੇ ਭਟਕਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ 6733 ਮੌਤਾਂ ’ਤੇ ਸਰਕਾਰ ਤੋਂ HC ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ
ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜ ਸਾਲਾਂ ’ਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਤੇ ਵਿਆਪਕ ਭ੍ਰਿਸ਼ਟਾਚਾਰ ਕੀਤਾ ਸੀ।
ਇਹ ਵੀ ਪੜ੍ਹੋ : ਟਿਸ਼ੂ ਪੇਪਰ 'ਤੇ ਲਿਖ ਕੇ ਰੇਲ ਮੰਤਰੀ ਨੂੰ ਦਿੱਤਾ ਬਿਜਨਸ ਆਈਡਿਆ, 6 ਮਿੰਟ 'ਚ ਆਈ ਕਾਲ ਤੇ ਮਿਲ ਗਿਆ ਆਫ਼ਰ
ਉਨ੍ਹਾਂ ਕਿਹਾ ਕਿ 1500 ਕਿਲੋਮੀਟਰ ਸੜਕਾਂ ਦਾ ਨਿਰਮਾਣ ਅਕਾਲੀ ਦਲ ਦੀ ਸਰਕਾਰ ਨੇ ਕਰਵਾਇਆ ਅਤੇ ਆਈ. ਆਈ. ਟੀ., ਆਈ. ਆਈ. ਐੱਮ. ਤੇ ਮੈਡੀਕਲ ਸੰਸਥਾ ਏਮਜ਼ ਸਮੇਤ 13 ਵੱਡੀਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਗਈਆਂ।
ਇਹ ਵੀ ਪੜ੍ਹੋ : 1.5 ਲੱਖ ਰੁਪਏ ਦੇ ਪੱਧਰ 'ਤੇ ਪਹੁੰਚਿਆ ਸ਼ੇਅਰ , ਇਹ ਰਿਕਾਰਡ ਬਣਾਉਣ ਵਾਲੀ MRF ਬਣੀ ਦੇਸ਼ ਦੀ ਪਹਿਲੀ ਕੰਪਨੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8