ਸਰਕਾਰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਦੇਵੇ : ਸਿਮਰਜੀਤ ਸਿੰਘ ਬੈਂਸ
Thursday, Jan 04, 2024 - 08:39 PM (IST)
ਲੁਧਿਆਣਾ - ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਸੂਬੇ ਦੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਸਸਤੀ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਸੀ, ਜੋ ਕਿ ‘ਆਪ’ ਸਰਕਾਰ ਦੇ ਪੌਣੇ 2 ਸਾਲਾਂ ਦੇ ਕਾਰਜਕਾਲ ’ਚ ਹੁਣ ਤੱਕ ਸਿਰਫ ਇਕ ਲਾਅਰਾ ਹੀ ਸਾਬਿਤ ਹੋਈ ਹੈ। ਅੱਜ ਸੂਬੇ ਦੇ ਉਦਯੋਗਾਂ ਨੂੰ ਦੇਸ਼ ’ਚ ਸਭ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ। ਉਕਤ ਸ਼ਬਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ‘ਆਪ’ ਸਰਕਾਰ ਵੱਲੋਂ ਬਿਜਲੀ ਦੇ ਰੇਟਾਂ ਨੂੰ ਲੈ ਕੇ ਸੂਬੇ ਦੇ ਉਦਯੋਪਤੀਅਾਂ ਨਾਲ ਕੀਤੇ ਜਾ ਰਹੇ ਮਤਰੇਏ ਵਰਤਾਓ ’ਤੇ ਵਰ੍ਹਦਿਆਂ ਕਹੇ।
ਇਹ ਖ਼ਬਰ ਵੀ ਪੜ੍ਹੋ : ਵਿਆਹ ਦੇ ਬੰਧਨ 'ਚ ਬੱਝੇ ਆਮਿਰ ਖ਼ਾਨ ਦੀ ਧੀ ਇਰਾ ਤੇ ਨੂਪੁਰ ਸ਼ਿਖਰੇ, ਸਾਹਮਣੇ ਆਈਆਂ ਤਸਵੀਰਾਂ
ਬੈਂਸ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਰਾਜ ’ਚ ਉਦਯੋਪਤੀਆਂਨੂੰ 6 ਰੁਪਏ 5 ਪੈਸੇ ਪ੍ਰਤੀ ਯੂਨਿਟ ਬਿਜਲੀ ਮਿਲਦੀ ਸੀ ਅਤੇ ਉਸ 'ਤੇ 1 ਰੁਪਏ 5 ਪੈਸੇ ਦੀ ਸਬਸਿਡੀ ਦੇਣ ਤੋਂ ਬਾਅਦ ਉਨ੍ਹਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਸੀ ਪਰ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਂਦਿਆਂ ਹੀ ਸਬਸਿਡੀ ਖ਼ਤਮ ਕਰ ਕੇ 40 ਪੈਸੇ ਪ੍ਰਤੀ ਯੂਨਿਟ ਵਾਧਾ ਕਰਕੇ ਉਦਯੋਪਤੀਆਂ ਨੂੰ 6 ਰੁਪਏ 45 ਪੈਸੇ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਨਾਲ ਫਿਕਸਡ ਚਾਰਜਿਜ਼ ’ਚ 30 ਰੁਪਏ ਪ੍ਰਤੀ ਕਿਲੋਵਾਟ ਦਾ ਵਾਧਾ ਵੀ ਤੋਹਫੇ ਦੇ ਰੂਪ ’ਚ ਦਿੱਤਾ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ‘ਆਪ’ ਸਰਕਾਰ ਕਾਰੋਬਾਰੀਆਂ ਨਾਲ ਪੂਰਾ ਧੱਕਾ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਸਾਊਥ ’ਚ ਧਮਾਕੇਦਾਰ ਡੈਬਿਊ ਲਈ ਤਿਆਰ ਕਰੀਨਾ! KGF ਸਟਾਰ ਯਸ਼ ਨਾਲ ਕਰੇਗੀ ਫ਼ਿਲਮ
ਬੈਂਸ ਨੇ ਕਿਹਾ ਕਿ ਇਕ ਪਾਸੇ ਤਾਂ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਫ੍ਰੀ ਦੇ ਰਹੀ ਹੈ, ਦੂਜੇ ਪਾਸੇ ਕਾਰੋਬਾਰੀਆਂ ਨੂੰ ਮਹਿੰਗੇ ਰੇਟ ’ਤੇ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਦਾ ਭੁਗਤਾਨ ਵੀ ਆਮ ਜਨਤਾ ਨੂੰ ਮਹਿੰਗੇ ਰੇਟ ’ਤੇ ਚੀਜ਼ਾਂ ਖਰੀਦ ਕੇ ਕਰਨਾ ਪੈਂਦਾ ਹੈ। ਬੈਂਸ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਗੋਇੰਦਵਾਲ ਪਾਵਰ ਪਲਾਂਟ ਖਰੀਦ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਗੋਇੰਦਵਾਲ ਪਾਵਰ ਥਰਮਲ ਪਲਾਂਟ ਖਰੀਦਿਆ ਹੈ ਤਾਂ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਈ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।