ਅਧਿਆਪਕਾਂ ਨੂੰ ਮਹਿੰਗੀ ਪਈ ਸਰਕਾਰ ਨਾਲ ਬਗਾਵਤ, 5 ਬਰਖਾਸਤ

01/16/2019 2:30:20 PM

ਬਠਿੰਡਾ (ਅਮਿਤ)—ਸਾਂਝਾ ਅਧਿਆਪਕ ਮੋਰਚਾ ਦੇ 5 ਅਧਿਆਪਕਾਂ ਨੂੰ ਸਰਕਾਰ ਨੇ ਬਰਖਾਸਤ ਕਰ ਦਿੱਤਾ ਹੈ,ਜਿਸ ਦੇ ਬਾਅਦ ਅਧਿਆਪਕਾਂ ਦਾ ਗੁੱਸਾ ਵਧ ਗਿਆ ਹੈ। ਬਠਿੰਡਾ ਪਹੁੰਚੇ ਪੰਜਾਬ ਦੇ ਪ੍ਰਧਾਨ ਦੀਦਾਰ ਸਿੰਘ ਨੇ ਜਗਬਾਣੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਇਸ ਤਰ੍ਹਾਂ ਦੇ ਨੀਤੀ ਦਾ ਇਸਤੇਮਾਲ ਕਰ ਰਹੀ ਹੈ ਕਿ ਅਧਿਆਪਕ ਆਪਣੇ ਹੱਕ ਦੀਆਂ ਮੰਗਾਂ ਨੂੰ ਲੈ ਕੇ ਵੀ ਸੰਘਰਸ਼ ਨਾ ਕਰ ਸਕੇ। ਉਨ੍ਹਾਂ ਦੇ 5 ਅਧਿਆਪਕਾਂ ਨੂੰ ਸਰਕਾਰ ਨੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ, ਜਿਸ ਦਾ ਉਹ ਸਖਤ ਵਿਰੋਧ ਕਰਦੇ ਹੋਏ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕਰਦੇ ਹਨ।

ਦੱਸਣਯੋਗ ਹੈ ਕਿ ਪੰਜਾਬ ਸਿੱਖਿਆ ਵਿਭਾਗ ਨੇ ਅਧਿਆਪਕ ਦੀਦਾਰ ਸਿੰਘ, ਹਰਜੀਤ ਸਿੰਘ ਜੀਦਾ, ਹਰਵਿੰਦਰ ਰਖੜਾ, ਭਰਤ ਕੁਮਾਰ, ਹਰਦੀਪ ਟੋਡਰਪੁਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ, ਇਹ 5 ਅਧਿਆਪਕ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਣ 'ਚ ਅਹਿਮ ਭੂਮਿਕਾ ਨਿਭਾ ਰਹੇ ਸਨ ਅਤੇ ਇਨ੍ਹਾਂ 5 ਅਧਿਆਪਕਾਂ ਦੀ ਅਗਵਾਈ 'ਚ ਅਧਿਆਪਕਾਂ ਦਾ ਸੰਘਰਸ਼ ਜਾਰੀ ਸੀ। ਪੰਜਾਬ ਪ੍ਰਧਾਨ ਦੀਦਾਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਦਾ ਸੰਘਰਸ਼ ਇਸੇ ਤਰੀਕੇ ਨਾਲ ਜਾਰੀ ਰਹੇਗਾ। ਅੱਜ ਵੀ ਬਠਿੰਡਾ ਦੇ ਇਲਾਵਾ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪੰਜਾਬ ਸਿੱਖਿਆ ਵਿਭਾਗ ਅਤੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ 'ਚ ਸਾਰੀਆਂ ਜਾਤੀਆਂ ਵੀ ਹਿੱਸਾ ਲੈ ਰਹੀਆਂ ਹਨ ਅਤੇ ਆਪਣੇ ਸੰਘਰਸ਼ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਦੇਣਗੇ ਅਤੇ 5 ਅਧਿਆਪਕਾਂ ਦੇ ਟਰਮੀਨੇਟ ਦੇ ਫੈਸਲੇ ਨੂੰ ਵਾਪਸ ਕਰਵਾ ਕੇ ਰਹਿਣਗੇ।


Shyna

Content Editor

Related News