ਸਰਕਾਰੀ ਖਜ਼ਾਨੇ ''ਚੋਂ ਕਾਰਪੋਰੇਟ ਘਰਾਣਿਆਂ ਨੂੰ ਸਹੂਲਤਾਂ ਦਿਵਾਉਣ ''ਤੇ ਨੋਟਿਸ ਜਾਰੀ

01/23/2019 5:03:50 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ / ਪਵਨ ਤਨੇਜਾ) - ਪੰਜਾਬ ਖੇਤ ਮਜਦੂਰ ਯੂਨੀਅਨ ਨੇ ਸੰਘਰਸ਼ੀਲ ਅਧਿਆਪਕਾਂ ਦੀਆਂ ਬਰਸਾਖਤੀਆਂ ਅਤੇ ਸਿਹਤ ਸੰਸਥਾਵਾਂ ਨੂੰ ਨਿੱਜੀ ਹੱਥਾਂ 'ਚ ਸੌਂਪਣ ਦੇ ਖਿਲਾਫ਼ ਪਿੰਡ ਖੁੰਡੇ ਹਲਾਲ ਵਿਖੇ ਸਰਕਾਰ ਦੀ ਅਰਥੀ ਫੂਕਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਮੇਂ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਕਿਸਾਨਾਂ ਅਤੇ ਮਜਦੂਰਾਂ ਦੇ ਬੱਚਿਆਂ ਤੋਂ ਵਿੱਦਿਆ ਖੋਹਣ ਦੀ ਨੀਤੀ ਤਹਿਤ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਹੱਥਾਂ 'ਚ ਸੌਂਪਣ ਦੀ ਮਨਸ਼ਾ ਤਹਿਤ ਸਰਕਾਰੀ ਸਕੂਲਾਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਸੰਘਰਸ਼ਸ਼ੀਲ ਅਧਿਆਪਕਾਂ ਨੂੰ ਟਰਮੀਨੇਟ ਕਰ ਰਹੀ ਹੈ। 

ਸਰਕਾਰੀ ਖਜ਼ਾਨੇ 'ਚੋਂ ਕਾਰਪੋਰੇਟ ਘਰਾਣਿਆਂ ਨੂੰ ਵੱਧ ਸਹੂਲਤਾਂ ਦਿਵਾਉਣ ਅਤੇ ਸਿਹਤ ਸੇਵਾਵਾਂ ਨੂੰ ਨਿੱਜੀ ਹੱਥਾਂ 'ਚ ਸੌਂਪਣ ਲਈ ਜਨਤਕ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਟਰਮੀਨੇਟ ਕੀਤੇ ਅਧਿਆਪਕਾਂ ਨੂੰ ਬਹਾਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਜਨਤਕ ਜਥੇਬੰਦੀਆਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਜੀਤ ਸਿੰਘ, ਹਰਦੇਵ ਸਿੰਘ, ਚਿੜੀ ਸਿੰਘ, ਸਿਮਰਜੀਤ ਕੌਰ, ਭਜਨ ਕੌਰ ਤੇ ਸੁਖਪ੍ਰੀਤ ਕੌਰ ਆਦਿ ਮੌਜੂਦ ਸਨ।


rajwinder kaur

Content Editor

Related News