ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ
Friday, May 08, 2026 - 07:27 PM (IST)
ਚੰਡੀਗੜ੍ਹ : ਅੱਜ ਸਤਿਗੁਰੂ ਉਦੈ ਸਿੰਘ ਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਵਿਚਕਾਰ ਪੰਜਾਬ ਲੋਕ ਭਵਨ ਵਿੱਚ ਇੱਕ ਆਧਿਆਤਮਿਕ ਅਤੇ ਪ੍ਰੇਰਣਾਦਾਇਕ ਮੁਲਾਕਾਤ ਹੋਈ, ਜਿਸ ਦੌਰਾਨ ਦੋਵੇਂ ਨੇ ਪੰਜਾਬ ਦੀ ਸਮ੍ਰਿੱਧ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੇ ਦੀ ਸਾਂਭ ਸੰਭਾਲ ਅਤੇ ਪ੍ਰਸਾਰ ਸੰਬੰਧੀ ਵਿਚਾਰ ਸਾਂਝੇ ਕੀਤੇ।

ਇਸ ਮੁਲਾਕਾਤ ਦੌਰਾਨ ਆਧਿਆਤਮਿਕਤਾ, ਸਾਂਝੀਵਾਲਤਾ, ਸਾਦਗੀ ਅਤੇ ਨਿਸ਼ਕਾਮ ਸੇਵਾ ਬਾਰੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਜੋ ਪੰਜਾਬ ਦੀਆਂ ਗੌਰਵਮਈ ਪਰੰਪਰਾਵਾਂ ਦਾ ਅਟੁੱਟ ਹਿੱਸਾ ਰਹੀਆਂ ਹਨ।

ਮੁਲਾਕਾਤ ਦੌਰਾਨ ਸਤਿਗੁਰੂ ਉਦੈ ਸਿੰਘ ਜੀ ਨੇ ਰਾਜਪਾਲ ਅਤੇ ਲੇਡੀ ਗਵਰਨਰ ਸ਼੍ਰੀਮਤੀ ਅਨੀਤਾ ਕਟਾਰੀਆ ਨੂੰ ਸਨਮਾਨਿਤ ਵੀ ਕੀਤਾ। ਇਹ ਮੌਕਾ ਆਪਸੀ ਸਤਿਕਾਰ, ਸਾਂਝ ਅਤੇ ਆਧਿਆਤਮਿਕ ਉਰਜਾ ਨਾਲ ਭਰਪੂਰ ਰਿਹਾ। ਇਸ ਮੌਕੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ ਅਤੇ ਆਰਟੀਆਈ ਕਮਿਸ਼ਨਰ ਹਰਪ੍ਰੀਤ ਸੰਧੂ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
