ਸਰਕਾਰ ਵੱਲੋਂ ਜੂਨ ਮਹੀਨੇ ਤੱਕ 5,000 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਉਣ ਦਾ ਟੀਚਾ : ਕੁਲਦੀਪ ਧਾਲੀਵਾਲ

Thursday, May 26, 2022 - 08:02 PM (IST)

ਸਰਕਾਰ ਵੱਲੋਂ ਜੂਨ ਮਹੀਨੇ ਤੱਕ 5,000 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਉਣ ਦਾ ਟੀਚਾ : ਕੁਲਦੀਪ ਧਾਲੀਵਾਲ

ਸਿੱਧਵਾਂ ਬੇਟ (ਚਾਹਲ)- ਸੂਬਾ ਸਰਕਾਰ ਵੱਲੋਂ ਅੱਜ ਸਿੱਧਵਾਂ ਬੇਟ ਇਲਾਕੇ 'ਚ ਪੈਂਦੇ ਪਿੰਡ ਤਲਵੰਡੀ ਨੌ ਆਬਾਦ, ਵਲੀਪੁਰ ਖੁਰਦ ਅਤੇ ਵਲੀਪੁਰ ਕਲਾਂ ਦੀ 195 ਏਕੜ 7 ਕਨਾਲ 3 ਮਰਲੇ ਜ਼ਮੀਨ ਕਬਜ਼ਾਧਾਰੀਆਂ ਕੋਲੋਂ ਕਬਜ਼ਾ ਮੁਕਤ ਕਰਵਾਈ ਗਈ। ਇਸ ਸਮੇਂ ਉਚੇਚੇ ਤੌਰ 'ਤੇ ਪੁੱਜੇ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਜੋ ਜ਼ਮੀਨਾਂ ਕਬਜ਼ੇ 'ਚ ਲਈਆਂ ਗਈਆਂ ਹਨ, ਉਨ੍ਹਾਂ 'ਚ ਪਿੰਡ ਤਲਵੰਡੀ ਨੌ ਆਬਾਦ ਵਿਖੇ 86 ਏਕੜ 7 ਕਨਾਲ ਜ਼ਮੀਨ, ਵਲੀਪੁਰ ਖੁਰਦ ਵਿਖੇ 65 ਏਕੜ 5 ਕਨਾਲ ਜ਼ਮੀਨ ਅਤੇ ਵਲੀਪੁਰ ਕਲਾਂ ਵਿਖੇ 43 ਏਕੜ 2 ਕਨਾਲ ਜ਼ਮੀਨ ਸ਼ਾਮਲ ਹੈ।

ਇਹ ਵੀ ਪੜ੍ਹੋ :ਚੀਨ ਦੇ ਫੌਜੀ ਅਭਿਆਸ ਤੋਂ ਬਾਅਦ ਜਾਪਾਨ ਤੇ ਅਮਰੀਕਾ ਨੇ ਉਡਾਣ ਲੜਾਕੂ ਜਹਾਜ਼

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿੱਥੇ ਹੁਣ ਤੱਕ ਕੁੱਲ 424 ਏਕੜ ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਭਰ 'ਚ ਹੁਣ ਤੱਕ ਕਰੀਬ 2750 ਏਕੜ ਜ਼ਮੀਨ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਕਰੀਬ 3000 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ ਅਤੇ ਜੂਨ ਮਹੀਨੇ ਵਿਚ ਕਰੀਬ 5000 ਏਕੜ ਜ਼ਮੀਨ ਕਬਜ਼ਾਮੁਕਤ ਕਰਵਾ ਲਈ ਜਾਵੇਗੀ |

ਇਹ ਵੀ ਪੜ੍ਹੋ :-ਅਮਰੀਕਾ : ਹਮਲਾਵਰ ਨੇ ਸਕੂਲ 'ਤੇ ਗੋਲੀਬਾਰੀ ਤੋਂ ਪਹਿਲਾਂ ਫੇਸਬੁੱਕ 'ਤੇ ਪਾਈਆਂ ਸਨ ਇਹ ਪੋਸਟਾਂ

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਵੈ-ਇੱਛਾ ਨਾਲ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦੇਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਦਿੜ੍ਹ ਹੈ ਅਤੇ ਕਿਸੇ ਵੀ ਨਾਜਾਇਜ਼ ਕਬਜ਼ਾਧਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਹਰਦੀਪ ਸਿੰਘ ਮੁੰਡੀਆਂ, ਅਮਨਦੀਪ ਸਿੰਘ ਮੋਹੀ, ਡਾ. ਕੇ.ਐੱਨ.ਐੱਸ. ਕੰਗ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸ. ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ :-ਯਾਸੀਨ ਦੀ ਸਜ਼ਾ ਸੁਣ ਪਾਕਿ ਨੂੰ ਲੱਗਾ ਸਦਮਾ, PM ਸ਼ਰੀਫ਼ ਨੇ ਕਿਹਾ-ਭਾਰਤੀ ਲੋਕਤੰਤਰ ਲਈ ਕਾਲਾ ਦਿਨ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News