ਸਰਕਾਰ ਮੰਤਰੀ ਮੰਡਲ ''ਚ ਉਲਝੀ, ਕਿਸਾਨ ਚਿੰਤਾ ਵਿਚ : ਮਲੂਕਾ

Saturday, Sep 25, 2021 - 12:38 AM (IST)

ਸਰਕਾਰ ਮੰਤਰੀ ਮੰਡਲ ''ਚ ਉਲਝੀ, ਕਿਸਾਨ ਚਿੰਤਾ ਵਿਚ : ਮਲੂਕਾ

ਮਾਨਸਾ (ਮਨਜੀਤ)- ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਨੇ ਪੰਜਾਬ ਦੀ ਕਿਸਾਨੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੂਬੇ ਅੰਦਰ ਨਾ ਤਾਂ ਕਿਸਾਨਾਂ ਦੀ ਕੋਈ ਗੱਲ ਸੁਣਦਾ ਹੈ ਅਤੇ ਨਾ ਹੀ ਕੋਈ ਮਾਰ ਹੇਠ ਅਏ ਕਿਸਾਨ ਦੀ ਬਾਂਹ ਫੜੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਨਰਮੇ ਤੇ ਗੁਲਾਬੀ ਸੁੰਡੀ ਦਾ ਹਮਲਾ ਇਨਾ ਘਾਤਕ ਹੈ ਕਿ ਇਹ ਸੁੰਡੀ ਟੀਂਡੇ ਵਿਚ ਪਈ ਹੈ। ਜਿਸ ਨੂੰ ਕਿਸੇ ਵੀ ਤਰੀਕੇ ਨਾਲ ਰੇਹ ਸਪਰੇਹ ਆਦਿ ਨਾਲ ਖਤਮ ਨਹੀਂ ਕੀਤਾ ਜਾ ਸਕਦਾ। 

ਇਹ ਖ਼ਬਰ ਪੜ੍ਹੋ- ਅਮਰੀਕਾ : ਕਰੋਗਰ ਸਟੋਰ 'ਚ ਹੋਈ ਗੋਲੀਬਾਰੀ ਦੌਰਾਨ 1 ਦੀ ਮੌਤ


ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤੇ ਕਿਸਾਨਾਂ ਨੇ ਖੇਤੀ ਵਿਭਿੰਨਤਾ ਅਪਣਾਉਂਦੇ ਹੋਏ ਠੇਕੇ ਤੇ ਜਮੀਨਾਂ ਲੈ ਕੇ ਨਰਮੇ ਦੀ ਬੰਪਰ ਬਿਜਾਈ ਕੀਤੀ ਸੀ। ਉਨ੍ਹਾਂ ਨੂੰ ਇਸ ਫਸਲ ਤੋਂ ਵੱਡੇ ਝਾੜ ਦੀ ਉਮੀਦ ਸੀ ਪਰ ਮਾੜੀਆਂ ਸਪਰੇਹਾਂ ਅਤੇ ਬੀਜ ਕਾਰਨ ਨਰਮੇ ਨੂੰ ਗੁਲਾਬੀ ਸੁੰਡੀ ਨੇ ਪੂਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਇਸ ਨਾਲ ਕਿਸਾਨ ਆਰਥਿਕ ਤੌਰ ਤੇ ਟੁੱਟ ਗਿਆ ਹੈ। ਲੋਕਾਂ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਮੋਰਚੇ ਦੀ ਲੜਾਈ ਲੜ ਰਿਹਾ ਹੈ। ਦੂਜੇ ਪਾਸੇ ਆਰਥਿਕ ਤੌਰ ਤੇ ਝੰਬੇ ਕਿਸਾਨ ਉਰੇ ਨਰਮੇ ਵਿੱਚ ਪਈ ਸੁੰਡੀ ਦਾ ਹਮਲਾ ਸਾਹਮਣੇ ਹੈ। ਜਿਸ ਦੀ ਸਰਕਾਰ ਨੂੰ ਕੋਈ ਪਰਵਾਹ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਮੰਤਰੀ ਮੰਡਲ ਦੀ ਪਈ ਹੈ। ਸੂਬੇ ਦਾ ਕਿਸਾਨ ਨਰਮੇ ਦੀ ਫਸਲ ਨੂੰ ਲੈ ਕੇ ਚਿੰਤਾ ਵਿਚ ਡੁੱਬਿਆ ਹੋਇਆ ਹੈ। ਜਿਸ ਦੀ ਬਾਂਹ ਫੜਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਮਜਦੂਰਾਂ ਅਤੇ ਵਪਾਰੀਆਂ ਨੂੰ ਮੁਆਵਜ਼ਾ ਸਹਾਇਤਾ ਦੇਵੇ।

ਇਹ ਖ਼ਬਰ ਪੜ੍ਹੋ-  ਆਸਟਰੇਲੀਆ ਨੇ ਭਾਰਤ 'ਤੇ ਦਰਜ ਕੀਤੀ ਰੋਮਾਂਚਕ ਜਿੱਤ, ਸੀਰੀਜ਼ ਨੂੰ ਕੀਤਾ ਆਪਣੇ ਨਾਂ


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News