ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਸਰਕਾਰ : ਵਿਧਾਇਕ ਲੋਹਗੜ੍ਹ

04/13/2021 12:32:08 PM

 ਧਰਮਕੋਟ (ਸਤੀਸ਼)-ਪੰਜਾਬ ਸਰਕਾਰ ਦੇ ਹੁਕਮਾਂ ’ਤੇ ਅੱਜ ਦਾਣਾ ਮੰਡੀ ਧਰਮਕੋਟ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਕਰਵਾਈ ਗਈ । ਇਸ ਮੌਕੇ ਉਨ੍ਹਾਂ ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ’ਚ ਖਰੀਦ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਨਾਲੋ-ਨਾਲ ਅਦਾਇਗੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨੀ ਦੀ ਹਮਦਰਦ ਸਰਕਾਰ ਹੈ ਅਤੇ ਕਿਸਾਨਾਂ ਨੂੰ ਮੰਡੀਕਰਨ ਦੀ ਬਿਹਤਰੀਨ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਧਰਮਕੋਟ ਮੰਡੀ ’ਚ 4 ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਣਕ ਦੀ ਖਰੀਦ ਨਿਰਵਿਘਨ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਅਵਤਾਰ ਸਿੰਘ ਪੀ. ਏ., ਰਾਜਵੰਤ ਸਿੰਘ ਵਾਲੀਆ ਇੰਸਪੈਕਟਰ, ਸੁਧੀਰ ਕੁਮਾਰ ਗੋਇਲ ਚੇਅਰਮੈਨ ਮਾਰਕੀਟ ਕਮੇਟੀ, ਅਮਨਦੀਪ ਸਿੰਘ ਸਕੱਤਰ ਮਾਰਕਿਟ ਕਮੇਟੀ, ਧਰਮ ਸਿੰਘ ਮੰਡੀ ਸੁਪਰਵਾਈਜ਼ਰ, ਗੁਰਮੀਤ ਮੁਖੀਜਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਧਰਮਕੋਟ, ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ, ਸੁਰਜਨ ਸਿੰਘ, ਬਲਕਾਰ ਸਿੰਘ, ਗੋਪਾਲ ਕ੍ਰਿਸ਼ਨ ਪਾਲੀ, ਸੁਰਜੀਤ ਕੁਮਾਰ ਕੌੜਾ, ਰਾਜਾ ਬੱਤਰਾ, ਰਾਕੇਸ਼ ਕੁਮਾਰ ਨੌਹਰੀਆ, ਸੰਦੀਪ ਸਿੰਘ ਸੰਧੂ, ਸੁਖਦੇਵ ਸਿੰਘ ਸ਼ੇਰਾ ਕੌਂਸਲਰ, ਸੁਖਵਿੰਦਰ ਸ਼ਰਮਾ ਪ੍ਰਧਾਨ ਰੋਟਰੀ ਕਲੱਬ, ਬਲਰਾਜ ਸਿੰਘ ਕਲਸੀ ਮੀਤ ਪ੍ਰਧਾਨ, ਰਾਕੇਸ਼ ਕੁਮਾਰ ਬੱਤਰਾ, ਅਸ਼ਵਨੀ ਕੁਮਾਰ ਜੱਸੀ ਤੋਂ ਇਲਾਵਾ ਵੱਡੀ ਗਿਣਤੀ ’ਚ ਮੰਡੀ ਦੇ ਆੜ੍ਹਤੀ ਹਾਜ਼ਰ ਸਨ।

 


Anuradha

Content Editor

Related News