ਪਿੰਡ ਗਹਿਲਾਂ ''ਚੋਂ ਕਣਕ ਚੋਰੀ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ

Thursday, Apr 24, 2025 - 04:00 PM (IST)

ਪਿੰਡ ਗਹਿਲਾਂ ''ਚੋਂ ਕਣਕ ਚੋਰੀ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ

ਭਵਾਨੀਗੜ੍ਹ (ਕਾਂਸਲ)- ਨੇੜਲੇ ਪਿੰਡ ਗਹਿਲਾਂ ਦੀ ਅਨਾਜ ਮੰਡੀ ਵਿਚੋਂ ਕਣਕ ਚੋਰੀ ਕਰਨ ਦੇ ਦੋਸ਼ ਹੇਠ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਬਚਿੱਤਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਨੰਦਗੜ੍ਹ ਨੇ ਪੁਲਸ ਨੂੰ ਕੀਤੀ ਸ਼ਿਕਾਇਤ ਦੇ ਵਿੱਚ ਦੱਸਿਆ ਕਿ ਉਹ ਅਨਾਜ ਮੰਡੀ ਗਹਿਲਾਂ ਵਿਖੇ ਜਸਵੀਰ ਸਿੰਘ ਠੇਕੇਦਾਰ ਦੀ ਦੁਕਾਨ ਤੇ ਠੇਕੇਦਾਰੀ ਦਾ ਕੰਮ ਕਰਦਾ ਹੈ ਅਤੇ ਲੰਘੀ 23 ਅਪ੍ਰੈਲ ਨੂੰ ਜਦੋਂ ਮੰਡੀ ਵਿਚ ਮੌਜੂਦ ਸੀ ਤਾਂ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਵਿਅਕਤੀ ਉਨ੍ਹਾਂ ਦੀ ਦੁਕਾਨ ਤੋਂ ਇਕ ਕਣਕ ਦੀ ਬੋਰੀ ਚੋਰੀ ਕਰਕੇ ਫਰਾਰ ਹੋ ਗਏ। 

ਇਹ ਖ਼ਬਰ ਵੀ ਪੜ੍ਹੋ - Punjab: ਗੋਲਗੱਪੇ ਦੀ ਰੇਹੜੀ 'ਤੇ ਚੱਲ ਗਈਆਂ ਗੋਲ਼ੀਆਂ, ਸਹੁਰਿਆਂ ਨੇ ਮਾਰ'ਤਾ ਜਵਾਈ, ਰੋਂਦੀ ਕੁਰਲਾਉਂਦੀ ਰਹਿ ਗਈ ਧੀ

ਇਸ ਸਬੰਧੀ ਪੁਲਸ ਦੇ ਹੈੱਡ ਕਾਂਸਟੇਬਲ ਲਵਪ੍ਰੀਤ ਸਿੰਘ ਵੱਲੋਂ ਕੀਤੀ ਗਈ ਤਫਤੀਸ਼ ਤੋਂ ਬਾਅਦ ਪੁਲਸ ਨੇ ਚੋਰੀ ਦੀ ਇਸ ਘਟਨਾ ਲਈ ਜਿੰਮੇਵਾਰ ਦੋ ਵਿਅਕਤੀਆਂ ਗੁਰਵਿੰਦਰ ਸਿੰਘ ਕਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਫ਼ਤਹਿਗੜ੍ਹ ਭਾਦਸੋਂ ਤੇ ਕਾਕੂ ਵਾਸੀ ਚਹਿਲਾਂ ਪਤੀ ਭਵਾਨੀਗੜ੍ਹ ਵਿਰੁੱਧ ਚੋਰੀ ਦਾ ਮਾਮਲਾ ਦਰਜ ਕਰਕੇ ਗੁਰਵਿੰਦਰ ਸਿੰਘ ਉਕਤ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News