ਘਰ ਦੇ ਬਾਹਰ ਖੇਡ ਰਹੀਆਂ ਬੱਚੀਆਂ ਨਾਲ ਗ੍ਰੰਥੀ ਨੇ ਕੀਤੀਆਂ ਗ਼ਲਤ ਹਰਕਤਾਂ, ਮਾਮਲਾ ਦਰਜ
Tuesday, Jul 09, 2024 - 03:12 AM (IST)

ਜਲਾਲਾਬਾਦ (ਜ.ਬ., ਟੀਨੂੰ)– ਥਾਣਾ ਅਮੀਰਖਾਸ ਦੀ ਪੁਲਸ ਨੇ ਦੋ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜਤ ਲੜਕੀ ਦੀ ਮਾਂ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦੀ 9 ਸਾਲਾ ਬੇਟੀ ਜਲਾਲਾਬਾਦ ਦੇ ਇਕ ਪ੍ਰਾਈਵੇਟ ਸਕੂਲ ’ਚ 3ਵੀਂ ਜਮਾਤ ’ਚ ਪੜ੍ਹਦੀ ਹੈ।
ਐਤਵਾਰ ਨੂੰ ਉਸ ਦੀ ਧੀ ਆਪਣੀ 6 ਸਾਲਾ ਸਕੂਲੀ ਵਿਦਿਆਰਥਣ ਨਾਲ ਘਰ ਦੇ ਬਾਹਰ ਖੇਡ ਰਹੀ ਸੀ। ਸ਼ਾਮ 6:30 ਵਜੇ ਉਨ੍ਹਾਂ ਦੇ ਨੇੜਲੇ ਪਿੰਡ ਚੱਕ ਜਮਾਲਗੜ੍ਹ (ਛੋਟਾ ਪੰਜੇਕੇ) ’ਚ ਖੇਡ ਰਹੀ ਸੀ ਤਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਜਮਾਲਗੜ੍ਹ (ਛੋਟਾ ਪੰਜੇਕੇ) ਨੇ ਦੋਵਾਂ ਲੜਕੀਆਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਬੁਲਾ ਲਿਆ ਅਤੇ ਉਨ੍ਹਾਂ ਨਾਲ ਗ਼ਲਤ ਹਰਕਤਾਂ ਕੀਤੀਆਂ ਅਤੇ ਦੋ ਵਾਰ ਪ੍ਰਸ਼ਾਦ ਵੀ ਦਿੱਤਾ।
ਇਹ ਵੀ ਪੜ੍ਹੋ- ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਜਿਸ ਤੋਂ ਬਾਅਦ ਦੋਵੇਂ ਬੱਚੀਆਂ ਆਪਣੇ ਘਰ ਚਲੀਆਂ ਗਈਆਂ। ਔਰਤ ਨੇ ਦੱਸਿਆ ਕਿ ਉਸ ਦੀ ਲੜਕੀ ਰੋਂਦੀ ਹੋਈ ਘਰ ਆਈ ਅਤੇ ਉਸ ਨੂੰ ਸਾਰੀ ਘਟਨਾ ਦੱਸੀ, ਜਿਸ ਦੇ ਚਿਹਰੇ ’ਤੇ ਗ੍ਰੰਥੀ ਦੇ ਦੰਦਾਂ ਦੇ ਨਿਸ਼ਾਨ ਵੀ ਸਨ। ਬਾਅਦ ’ਚ ਪੀੜਤ ਲੜਕੀ ਦੀ ਮਾਂ ਵੱਲੋਂ ਥਾਣਾ ਅਮੀਰਖਾਸ ਦੀ ਪੁਲਸ ਨੂੰ ਸੂਚਿਤ ਕਰਨ ’ਤੇ ਪੁਲਸ ਨੇ ਮੁਲਜ਼ਮ ਗ੍ਰੰਥੀ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਜਮਾਲਗੜ੍ਹ (ਛੋਟਾ ਪੰਜੇਕੇ) ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਆਸ਼ਕ ਨਾਲ ਮਿਲ ਜਿਊਂਦਾ ਸਾੜ'ਤਾ ਘਰਵਾਲਾ, ਚੱਕਰਾਂ 'ਚ ਪਾ'ਤੀ ਪੰਜਾਬ ਪੁਲਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e