ਸੰਗਰੂਰ ’ਚ ‘ਜਲ ਦਿਵਸ’ ਮੌਕੇ ਗ੍ਰੀਨ ਟ੍ਰਿਬਿਊਨਲ ਦੇ ਪ੍ਰਧਾਨ ਜਸਟਿਸ ਜਸਵੀਰ ਸਿੰਘ ਅਤੇ ਸੰਤ ਸੀਚੇਵਾਲ ਪਹੁੰਚੇ

03/22/2022 4:42:29 PM

ਸੰਗਰੂਰ (ਪ੍ਰਿੰਸ) : ਅੱਜ ਸੰਗਰੂਰ ’ਚ ‘ਜਲ ਦਿਵਸ’ ਮੌਕੇ ਗ੍ਰੀਨ ਟ੍ਰਿਬਿਊਨਲ ਮਾਨੀਟਰਿੰਗ ਕਮੇਟੀ ਦੇ ਪ੍ਰਧਾਨ ਜਸਟਿਸ ਜਸਵੀਰ ਸਿੰਘ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਪਹੁੰਚੇ। ਉਨ੍ਹਾਂ ਨੇ ਪੰਜਾਬ ’ਚ ਲਗਾਤਾਰ ਵੱਧਦੇ ਜਾ ਰਹੇ ਪਾਣੀ ਦੇ ਸਕੰਟ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਕੀਤੀ ਕਿ ਸਾਨੂੰ ਪਾਣੀ ਨੂੰ ਬਚਾਉਣ ਲਈ ਕਿਹੜੇ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਵੱਡੀ ਲਾਪ੍ਰਵਾਹੀ : ਗੇਟਮੈਨ ਸੁੱਤਾ ਰਿਹਾ, ਖੁੱਲ੍ਹੇ ਫਾਟਕ ’ਤੇ ਆਈਆਂ ਦੋ ਟਰੇਨਾਂ

ਸਾਬਕਾ ਜਸਟਿਸ ਜਸਬੀਰ ਸਿੰਘ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਅੱਜ ਅਸੀਂ  ਡਿਪਟੀ ਕਮਿਸ਼ਨਰ ਸੰਗਰੂਰ ਦੀ ਅਗਵਾਈ ’ਚ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗ੍ਰੀਨ ਟ੍ਰਿਬਿਊਨਲ ਅੰਦਰ ਆਉਣ ਵਾਲੇ ਟਾਰਗੇਟ ਨੂੰ ਪੂਰਾ ਕਰਨ ਲਈ ਕਿਹਾ ਅਤੇ ਦੱਸਿਆ ਕਿ ਇਸ ਤਰ੍ਹਾਂ ਨਾਲ ਅਸੀਂ ਪਾਣੀ ਨੂੰ ਬਚਾ ਸਕਦੇ ਹਾਂ। ਉੱਥੇ ਹੀ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਬਿਨਾਂ ਦਿਮਾਗ ਲਗਾਏ ਧਰਤੀ ਤੋਂ ਪਾਣੀ ਕੱਢ ਰਹੇ ਹਾਂ, ਇਸ ਹਿਸਾਬ ਨਾਲ ਅੱਗੇ 12 ਸਾਲਾਂ ’ਚ ਪੰਜਾਬ ਦਾ ਪਾਣੀ ਖਤਮ ਹੋ ਜਾਵੇਗਾ ਅਤੇ ਉੱਥੇ ਹੀ ਉਨ੍ਹਾਂ ਨੇ ਇੰਟਰਨੈਸ਼ਨਲ ਪੱਧਰ ’ਤੇ ਗੱਲ ਕਰਦਿਆਂ ਕਿਹਾ ਕਿ ਧਰਤੀ ਦਾ ਤਾਪਮਾਨ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਇਸ ’ਤੇ ਸਾਰੇ ਦੇਸ਼ ’ਚ ਚਿੰਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਲਗਾਤਾਰ ਇਸੇ ਤਰ੍ਹਾਂ ਨਾਲ ਇਹ ਸਕੰਟ ਵੱਧਦਾ ਗਿਆ ਤਾਂ ਸੰਸਾਰ ’ਚ ਵੱਡੀ ਅਣਹੋਣੀ ਹੋ ਸਕਦੀ ਹੈ।

ਇਹ ਵੀ ਪੜ੍ਹੋ : ਰਾਜ ਸਭਾ ਲਈ ਕਿਹੜੇ ਮੈਂਬਰ ਚੁਣੇ ਜਾਣਗੇ, ਇਹ ਵਿਰੋਧੀ ਪਾਰਟੀਆਂ ਤੈਅ ਨਹੀਂ ਕਰਨਗੀਆਂ : ਅਮਨ ਅਰੋੜਾ

ਸੰਤ ਬਲਵੀਰ ਸਿੰਘ ਸੀਚੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ‘ਜਲ ਦਿਵਸ’ ’ਤੇ ਪੂਰੀ ਦੁਨੀਆ ’ਚ ਹਰ ਇਕ ਦੇਸ਼ ਇਸ ’ਤੇ ਗੱਲ ਕਰ ਰਹੇ ਹਨ ਕਿਉਂਕਿ ਅੱਜ ਸਾਨੂੰ ਪਾਣੀ ਦੀ ਅਹਿਮੀਅਤ ਦਾ ਪਤਾ ਚੱਲ ਰਿਹਾ ਹੈ। ਕਿਉਂਕਿ ਧਰਤੀ ਦੇ ਹੇਠਲਾ ਪਾਣੀ ਲਗਾਤਾਰ ਹੇਠਾ ਜਾ ਰਿਹਾ ਹੈ ਅਤੇ ਦੂਸਰੇ ਪਾਸੇ ਜੋ ਸਾਡੀਆਂ ਨਦੀਆਂ ਹਨ ਉਸ ਪਾਣੀ ਦੀ ਕੁਆਲਿਟੀ ਲਗਾਤਾਰ ਡਿੱਗਦੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਬਹੁਤ ਸਮੇਂ ਪਹਿਲਾਂ ਸਾਡੀ ਵੇਸਟੇਜ ਖੇਤਾਂ ’ਚ ਜਾਂਦੀ ਸੀ ਜੋ ਖਾਦ ਦੇ ਤੌਰ ’ਤੇ ਵਰਤੀ ਜਾਂਦੀ ਸੀ ਪਰ ਅੱਜ ਕੂੜਾ ਕਰਕਟ ਸਾਡੇ ਪਾਣੀ ਅਤੇ ਸਾਡੀ ਧਰਤੀ ਨੂੰ ਖ਼ਰਾਬ ਕਰ ਰਿਹਾ ਹੈ। ਪਰ ਉੱਥੇ ਹੀ ਉਨ੍ਹਾਂ ਨੇ ਆਪਣੇ ਮਾਡਲ ’ਤੇ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੀਆਂ ਨਾਲੀਆਂ ਦੇ ਪਾਣੀ ਨੂੰ ਖੇਤੀ ਲਈ ਯੋਗ ਕੀਤਾ ਜਾਵੇ ਤਾਂ ਜੋ ਇਸ ਨਾਲ ਪਾਣੀ ਨੂੰ ਬਚਾ ਸਕੀਏ। ਉੱਥੇ ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਇਸ ਲਈ ਵੱਡੀ ਜ਼ਿੰਮੇਦਾਰ ਹੈ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਦੀ ਨਜ਼ਰ ’ਚ ਕੋਈ ਅਜਿਹੀ ਘਟਨਾ ਹੋਵੇਗੀ ਜਿਸ ’ਚ ਪਾਣੀ ਨੂੰ ਗੰਦਾ ਕੀਤਾ ਜਾ ਰਿਹਾ ਹੈ ਜਾਂ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ ਤਾਂ ਉਸ ਦੀ ਸ਼ਿਕਾਇਤ ਗ੍ਰੀਨ ਟ੍ਰਿਬਿਊਨਲ ਨੂੰ ਤੁਰੰਤ ਕਰ ਸਕਦੇ ਹੋ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੀ ਆਪਣੇ ਮੈਨੀਫੈਸਟੇ ’ਚ ਅਨਵਾਈਰਮੈਂਟ ਦੇ ਮੁੱਦਿਆਂ ਨੂੰ ਚੁੱਕਿਆ ਗਿਆ ਸੀ ਅਤੇ ਅਸੀਂ ਆਸ ਕਰਦੇ ਹਾਂ ਕਿ ਉਹ ਇਸ ’ਤੇ ਕੰਮ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Harnek Seechewal

Content Editor

Related News