ਸਮਰਾਲਾ ਤੋਂ ਕਿਸਾਨ ਆਗੂਆਂ ਦੇ ਵੱਡੇ ਜਥੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਰਵਾਨਾ

11/26/2022 2:42:15 PM

ਸਮਰਾਲਾ (ਗਰਗ, ਬੰਗੜ, ਪ.ਪ)- ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਅਵਤਾਰ ਸਿੰਘ ਮੇਹਲੋਂ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦਾ ਇਕ ਵੱਡਾ ਜਥਾ ਮਾਲਵਾ ਕਾਲਜ ਬੌਂਦਲੀ ਦੇ ਖੇਡ ਸਟੇਡੀਅਮ ਤੋਂ 100 ਦੇ ਕਰੀਬ ਗੱਡੀਆਂ/ਬੱਸਾਂ ਦੇ ਰੂਪ ’ਚ ਰਵਾਨਾ ਹੋਇਆ। ਇਹ ਜਥਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪੁੱਜਿਆ ਅਤੇ ਅੱਗੇ ਉਥੋਂ ਪੰਜਾਬ ਭਰ ਦੇ ਕਿਸਾਨ ਦਾ ਇਕ ਵੱਡਾ ਕਾਫ਼ਲਾ ਪੰਜਾਬ ਦੇ ਰਾਜਪਾਲ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਲਈ ਰਵਾਨਾ ਹੋਇਆ। 

ਇਹ ਵੀ ਪੜ੍ਹੋ- ਬੈਰੀਕੇਡ ਤੋੜਨ ਤੇ ਗਾਲੀ ਗਲੋਚ ਮਗਰੋਂ 2 ਨੌਜਵਾਨਾਂ ਨੇ ਭਜਾਈ ਕਾਰ, ਪੁਲਸ ਨੇ ਕਾਬੂ ਕਰ ਦਰਜ ਕੀਤਾ ਮਾਮਲਾ

ਇਸ ਮੌਕੇ ਕਿਸਾਨ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦਿੱਲੀ ਮੋਰਚੇ ਦੇ ਪੂਰੇ ਦੋ ਸਾਲ ਹੋ ਚੁੱਕੇ ਹਨ। ਕਰੀਬ ਇਕ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਲਿਖਤੀ ਵਾਅਦਾ ਕੀਤਾ ਸੀ, ਪਰ ਪ੍ਰਧਾਨ ਮੰਤਰੀ ਆਪਣੇ ਵਾਅਦੇ ਤੋਂ ਮੁਕਰ ਗਏ ਹਨ। ਇਸ ਦੇ ਵਿਰੋਧ ’ਚ ਅੱਜ ਪੂਰੇ ਭਾਰਤ ਦੇ ਕਿਸਾਨ ਆਪੋ ਆਪਣੇ ਰਾਜਾਂ ਦੇ ਰਾਜਪਾਲਾਂ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੈਮੋਰੰਡਮ ਦੇਣਗੇ ਅਤੇ ਕੇਂਦਰ ਸਰਕਾਰ ਨੂੰ ਹਲੂਣਾ ਦੇਣਗੇ। ਉਨ੍ਹਾਂ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਆਉਂਦੇ ਦਿਨਾਂ ਅੰਦਰ ਪ੍ਰਧਾਨ ਮੰਤਰੀ  ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਯੁਕਤ ਕਿਸਾਨ ਮੋਰਚਾ ਇਕ ਹੋਰ ਵੱਡੇ ਸੰਘਰਸ਼ ਦਾ ਐਲਾਨ ਕਰ ਸਕਦਾ ਹੈ, ਜਿਸਦੀ ਸਾਰੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।

ਇਹ ਵੀ ਪੜ੍ਹੋ- ਇਕ ਸਾਲ ਤੋਂ ਕੋਮਾ ’ਚ ਹੈ ਮਾਸੂਮ ਬੱਚੇ ਦੀ ਮਾਂ, ਸਵੇਰੇ ਜਾਂਦਾ ਸਕੂਲ ਸ਼ਾਮ ਨੂੰ ਕਰਦਾ ਘਰ ਦੇ ਕੰਮ

ਇਸ ਮੌਕੇ ਸ. ਖੀਰਨੀਆਂ ਅਤੇ ਹੋਰ ਆਗੂਆਂ ਨੇ ਆਖਿਆ ਕਿ, ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਮੰਨਣ ਨੂੰ ਥੋੜੇ ਦਿਨਾਂ ਅੰਦਰ ਕੋਈ ਅਮਲੀ ਜਾਮਾ ਨਾ ਪਹਿਨਾਇਆ ਤਾਂ ਸੰਯੁਕਤ ਕਿਸਾਨ ਮੋਰਚਾ ‘ਕਿਸਾਨ ਅੰਦੋਲਨ-2’ ਦਾ ਵੱਡਾ ਐਲਾਨ ਕਰ ਸਕਦਾ ਹੈ। ਇਹ ਅੰਦੋਲਨ ਪਹਿਲੇ ਅੰਦੋਲਨ ਤੋਂ ਵੀ ਵੱਡਾ ਤੇ ਪ੍ਰਭਾਵਸ਼ਾਲੀ ਹੋਵੇਗਾ। ਇਸ ਉਪਰੰਤ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਮੰਨਵਾਂ ਕੇ ਹੀ ਉੱਠਣਗੇ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅੱਜ ਦਾ ਕਿਸਾਨਾਂ ਦਾ ਵੱਡਾ ਇਕੱਠ ਕੇਂਦਰ ਸਰਕਾਰ ਨੂੰ ਗੋਡੇ ਟੇਕਣ ਲਈ ਮਜ਼ਬੂਰ ਕਰ ਦੇਵੇਗਾ।

Shivani Bassan

This news is Content Editor Shivani Bassan