ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ
Sunday, Dec 01, 2024 - 06:32 PM (IST)
ਬਠਿੰਡਾ (ਸੁਖਵਿੰਦਰ)-ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ’ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਜਗਦੀਪ ਸਿੰਘ ਵਾਸੀ ਭੁੱਚੋ ਕਲਾਂ ਨੇ ਦੱਸਿਆ ਕਿ ਹਾਲ ਹੀ ਵਿਚ ਉਹ ਮੋਟਰਸਾਈਕਲ ’ਤੇ ਭੁੱਚੋ ਕਲਾਂ ਸਥਿਤ ਆਪਣੇ ਘਰ ਨੂੰ ਪਰਤ ਰਿਹਾ ਸੀ।
ਇਸ ਦੌਰਾਨ ਰਸਤੇ ’ਚ ਮੁਲਜ਼ਮ ਪ੍ਰਦੀਪ ਸਿੰਘ ਵਾਸੀ ਭੁੱਚੋ ਕਲਾਂ ਅਤੇ ਸਾਹਿਲਦੀਪ ਸਿੰਘ ਨੇ ਉਸ ਨੂੰ ਮਾਰਨ ਦੀ ਨੀਅਤ ਨਾਲ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਏ। ਉਨ੍ਹਾਂ ਨੇ ਦੱਸਿਆ ਕਿ ਉਸ ਦਾ ਕਥਿਤ ਮੁਲਜ਼ਮਾਂ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।