ਬਠਿੰਡਾ ਦੇ ਗੁਰਦੁਆਰਾ ਸਾਹਿਬ ’ਚ ਰਾਮ ਰਹੀਮ ਦੀ ਰਿਹਾਈ ਲਈ ਅਰਦਾਸ ’ਤੇ ਛਿੜਿਆ ਵਿਵਾਦ, ਵੀਡੀਓ ਵਾਇਰਲ

Thursday, May 20, 2021 - 06:11 PM (IST)

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ਦੇ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਇਕ ਨਿਹੰਗ ਨੇ ਵਿਵਾਦਿਤ ਅਰਦਾਸ ਕਰ ਦਿੱਤੀ । ਜਿਸ ਨੂੰ ਸੁਣਦਿਆਂ ਹੀ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਨਿਹੰਗ ਨੂੰ ਪੁਲਸ ਨੇ ਆਪਣੀ ਹਿਰਾਸਤ ਵਿਚ ਵੀ ਲੈ ਲਿਆ ਹੈ। ਇਹ ਨਿਹੰਗ ਇਕ ਮਹਿਲਾ ਸਰਪੰਚ ਦਾ ਪਤੀ ਹੈ ਅਤੇ ਪਹਿਲਾਂ ਵੀ ਵਿਵਾਦਾਂ ਵਿਚ ਰਿਹਾ ਹੈ। ਅੱਜ ਇਸ ਨੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕੀਤੀ ਕਿ ਸੱਚਾ ਸੌਦਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਚੋਂ ਰਿਹਾ ਕਰਵਾਓ ਅਤੇ ਮੈਂ ਉਨ੍ਹਾਂ ਨੂੰ ਰਿਹਾਈ ਤੋਂ ਬਾਅਦ ਇਸ ਗੁਰਦੁਆਰਾ ਸਾਹਿਬ ਵਿਖੇ ਲੈ ਕੇ ਆਵਾਂ।

ਇਹ ਵੀ ਪੜ੍ਹੋ: ਪਤਨੀ ਨੇ ਗੁਆਂਢਣ ਨਾਲ ਹੋਟਲ 'ਚ ਰੰਗੇ ਹੱਥੀਂ ਫੜ੍ਹਿਆ ਪਤੀ, ਦੋਵਾਂ ਦੀ ਖ਼ੂਬ ਕੀਤੀ ਛਿੱਤਰ-ਪਰੇਡ

 

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਸੰਕਟ ਨੂੰ ਵੇਖਦੇ ਹੋਏ ਲੋਕਾਂ ਵੱਲੋਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਿਹਾਅ ਕਰਨ ਦੀ ਮੰਗ ਰੱਖੀ ਗਈ ਸੀ। ਇਸ ਗੱਲ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਇਕ ਪੂਰੀ ਮੁਹਿੰਮ ਛਿੜੀ ਹੋਈ ਸੀ। ਇਸ ਮੁਹਿੰਮ ਦਾ ਹਿੱਸਾ ਬਣ ਰਹੇ ਲੋਕਾਂ ਦੇ ਵਿਚਾਰ ਹਨ ਕਿ ਦੇਸ਼ ’ਤੇ ਆਈ ਕੋਰੋਨਾ ਬਿਪਤਾ ’ਚ ਡੇਰਾ ਸੇਵਾਦਾਰ ਸਰਕਾਰ ਤੇ ਮਰੀਜ਼ਾਂ ਦੀ ਹਰ ਤਰ੍ਹਾਂ ਨਾਲ ਮਦਦ ਕਰ ਸਕਦੇ ਹਨ। ਕੋਰੋਨਾ ਮਹਾਮਾਰੀ ਕਰ ਕੇ ਹਸਪਤਾਲਾਂ ’ਚ ਆਕਸੀਜਨ ਦੀ ਘਾਟ ਕਾਰਨ ਜਿੰਨੀਆਂ ਅਕਾਲ ਮੌਤਾਂ ਹੋ ਰਹੀਆਂ ਹਨ, ਡੇਰਾ ਸੇਵਾਦਾਰਾਂ ਵਲੋਂ ਉਨ੍ਹਾਂ ਦੀ ਮਦਦ ਕਰ ਕੇ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ: ਸਫ਼ਾਈ ਸੇਵਕਾਂ ਦੀ ਹੜਤਾਲ ਮਗਰੋਂ ਰਾਜਾ ਵੜਿੰਗ ਟਰੈਕਟਰ ਲੈ ਕੇ ਕੂੜੇ ਦੇ ਢੇਰ ਸਾਫ਼ ਕਰਨ ਖ਼ੁਦ ਨਿਕਲੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News