ਗੁਰਜੀਤ ਲਾਦੀਆ ਦੇ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ ''ਤੇ ਹਲਕੇ ਦੇ ਵਰਕਰਾਂ ਨੇ ਕੀਤਾ ਸਨਮਾਨ

Tuesday, Feb 25, 2025 - 03:19 PM (IST)

ਗੁਰਜੀਤ ਲਾਦੀਆ ਦੇ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ ''ਤੇ ਹਲਕੇ ਦੇ ਵਰਕਰਾਂ ਨੇ ਕੀਤਾ ਸਨਮਾਨ

ਲੁਧਿਆਣਾ (ਅਨਿਲ): ਸਥਾਨਕ ਕਸਬਾ ਲਾਡੋਵਾਲ ਦੇ ਨੇੜੇ ਲਾਦੀਆਂ ਕਲਾਂ ਦੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਲਾਦੀਆ ਨੂੰ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ 

ਅੱਜ ਨਵਨਿਯੁਕਤ ਚੇਅਰਮੈਨ ਗੁਰਜੀਤ ਸਿੰਘ ਲਾਦੀਆ ਦੇ ਘਰ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ, ਕੋਆਰਡੀਨੇਟਰ ਉਪਮਾ ਸ਼ਰਮਾ, ਬਲਾਕ ਪ੍ਰਧਾਨ ਅਦਿੱਤਿਆ ਜੈਨ, ਜਸਪ੍ਰੀਤ ਸਿੰਘ ਗਿੱਲ ਆਦਿ ਨੇ ਚੇਅਰਮੈਨ ਗੁਰਜੀਤ ਸਿੰਘ ਲਾਦੀਆ ਨੂੰ ਵਧਾਈਆਂ ਦਿੰਦਿਆਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵੇਂ ਚੁਣੇ ਗਏ ਚੇਅਰਮੈਨ ਗੁਰਜੀਤ ਸਿੰਘ ਲਾਦੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News