ਗੁਰਲਾਲ ਭਲਵਾਨ ਕਤਲ ਮਾਮਲੇ ’ਚ ਮੁਲਜ਼ਮਾਂ ਨੂੰ ਭੇਜਿਆ ਜੇਲ੍ਹ

03/02/2021 10:26:03 AM

ਫਰੀਦਕੋਟ (ਜਗਦੀਸ਼): ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ, ਜਿਸ ਦਾ ਕੁਝ ਦਿਨ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ, ਦੇ ਕਤਲ ਕਾਂਡ ਵਿਚ ਫਰੀਦਕੋਟ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਗੁਰਪਿੰਦਰ ਸਿੰਘ, ਰਾਜਿੰਦਰ ਸਿੰਘ, ਭੀਮਾ ਸਿੰਘ, ਪ੍ਰਦੀਪ ਸਿੰਘ ਅਤੇ ਅਕਾਸ਼ ਨੂੰ ਪੁਲਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਵਿੰਦਰ ਸਿੰਘ ਸਿੰਧੀਆਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ’ਤੇ ਅਦਾਲਤ ਨੇ ਇਨ੍ਹਾਂ ਨੂੰ 12 ਮਾਰਚ ਲਈ ਜੇਲ੍ਹ ਹਿਰਾਸਤ ਵਿਚ ਰੱਖਣ ਦਾ ਹੁਕਮ ਦਿੱਤਾ ਹੈ ਜਦਕਿ ਇਨ੍ਹਾਂ ਤੋਂ ਇਲਾਵਾ ਸੌਰਵ ਵਰਮਾ, ਗੁਰਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਨੂੰ ਲਿਆਉਣ ਲਈ ਅਦਾਲਤ ਤੋਂ ਪ੍ਰੋਡੈਕਸ਼ਨ ਵਾਰੰਟ ਹਾਸਲ ਕਰ ਲਏ ਗਏ ਹਨ ਅਤੇ ਇਨ੍ਹਾਂ ਨੂੰ 3 ਮਾਰਚ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸੰਗਰੂਰ ਦੇ 24 ਸਾਲਾ ਗੁਰਸਿਮਰਤ ਦੀ ਕੈਨੇਡਾ ਵਿਖੇ ਸੜਕ ਹਾਦਸੇ ’ਚ ਮੌਤ, ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਭੁੱਲਰ ਨੂੰ ਪਿਛਲੇ ਸਾਲ 12 ਨਵੰਬਰ ਨੂੰ ਕਤਲ ਕਰਨ ਦੀ ਕੋਸ਼ਿਸ਼ ਕਰਨ ’ਤੇ ਹਰਿਆਣਾ ਦੇ ਗੈਂਗਸਟਰ ਪਵਨ ਨਹਿਰਾ ਦੇ ਕਰੀਬੀ ਤੇ ਗੈਂਗਸਟਰ ਸਾਵਨ ਜੇਡੀ ਨੇ 12 ਨਵੰਬਰ ਦੀ ਰਾਤ ਨੂੰ ਫਰੀਦਕੋਟ ਵਿਚ ਥਾਰ ਜੀਪ ਉਪਰ ਗੋਲੀਆਂ ਚਲਾਈਆਂ ਸਨ ਜਿਸ ਵਿਚ ਗੁਰਲਾਲ ਸਿੰਘ ਭੁੱਲਰ ਦੇ ਦੋਸਤ ਰਜਤ ਕੁਮਾਰ, ਹਰਪ੍ਰੀਤ ਸਿੰਘ ਅਤੇ ਅਮਿਤ ਕੁਮਾਰ ਸਵਾਰ ਸਨ।

ਇਹ ਵੀ ਪੜ੍ਹੋ ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ


Shyna

Content Editor

Related News