ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ

04/21/2022 4:40:36 PM

ਫਤਿਹਗੜ੍ਹ ਸਾਹਿਬ (ਜਗਦੇਵ) : ਸ੍ਰੀ ਗੁਰੂ ਤੇਗ ਬਹਾਦਰ ਜੀ  ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਗੜਾਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ  ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਇਸ ਮੌਕੇ ’ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵੱਲੋਂ ਕਥਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ  ਭਾਈ ਨਰਿੰਦਰ ਸਿੰਘ  ਦੇ ਜਥੇ ਵੱਲੋਂ  ਸੰਗਤ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ। 

ਇਹ ਵੀ ਪੜ੍ਹੋ : ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਕੀਤਾ ਸ਼ੱਕ ਜ਼ਾਹਿਰ

ਇਸ ਮੌਕੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੂਰਬ ਸਮਾਗਮਾਂ ਦੀ ਵਧਾਈ ਦਿੰਦਿਆਂ ਕਿਹਾ ਕਿ ਪਹਿਲੀ ਵਾਰ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਚਾਰ ਸੌ ਸਾਲਾ ਪ੍ਰਕਾਸ਼ ਦਿਵਸ ਭਾਰਤ ਸਰਕਾਰ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ’ਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜੋ ਕੌਮ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜੋ ਇਸ ਮੁਲਕ ਲਈ ਕੁਰਬਾਨੀ ਦਿੱਤੀ ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਬਹੁ ਕੌਮੀ ਬਹੁ ਭਾਸ਼ਾਈ ਬਹੁ ਸੱਭਿਆਚਾਰਕ ਸਰੂਪ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਦੌਲਤ ਹੀ ਹੈ, ਜਿਸ ’ਤੇ ਸਾਨੂੰ ਹਮੇਸ਼ਾ ਮਾਨ ਰਹੇਗਾ।

PunjabKesari

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਕਿਹਾ ਕਿ ਸਮੁੱਚੀ ਸੰਗਤ ਨੂੰ ਗੁਰੂ ਸਾਹਿਬਾਨ ਜੀ ਦੇ ਮਨਾਏ ਜਾ ਰਹੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ, ਇਨਸਾਨੀਅਤ ਅਤੇ ਮਜ਼ਲੂਮਾਂ ਦੀ ਰੱਖਿਆ ਵਾਸਤੇ ਸ਼ਹਾਦਤ ਦਿੱਤੀ ਤੇ ਅਜਿਹੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਦੇਖ ਕੇ ਦੁਆਰ ਨੂੰ ਸਤਾਉਣ ਵਾਲੇ ਰਾਜ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ । ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਪਿੰਡ ਭਗੜਾਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿਚ ਸੰਗਤਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ ਹੈ  । ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭਗੜਾਣਾ ਵੱਲੋਂ ਆਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News