ਗੁਰਪਾਲ ਸਿੰਘ ਚਾਹਲ ਹੋਣਗੇ ਜ਼ਿਲ੍ਹਾ ਫਿਰੋਜ਼ਪੁਰ ਦੇ ਨਵੇਂ ਡਿਪਟੀ ਕਮਿਸ਼ਨਰ

06/16/2020 12:00:46 PM

ਤਲਵੰਡੀ ਭਾਈ(ਗੁਲਾਟੀ) - ਪੰਜਾਬ ਸਰਕਾਰ ਨੇ ਯੂ ਟਰਨ ਲੈਂਦਿਆਂ ਪੁਨੀਤ ਗੋਇਲ ਦੀ ਜਗ੍ਹਾ ਤੇ ਗੁਰਪਾਲ ਸਿੰਘ ਚਾਹਲ ਨੂੰ ਫਿਰੋਜ਼ਪੁਰ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਲਗਾਉਣ ਲਈ ਬੀਤੀ ਰਾਤ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਬਦਲੀ ਤਰਨਤਾਰਨ ਵਿਖੇ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਜਗ੍ਹਾ 'ਤੇ ਮਿਤੀ 13 -06-2020 ਸ੍ਰੀ ਪੁਨੀਤ ਗੋਇਲ ਨੂੰ ਫਿਰੋਜ਼ਪੁਰ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਸੀ, ਉਮੀਦ ਕੀਤੀ ਜਾ ਰਹੀ ਸੀ ਕਿ ਉਹ ਮੰਗਲਵਾਰ ਅੱਜ ਆਪਣਾ ਕਾਰਜਭਾਰ ਸੰਭਾਲਣਗੇ। ਪ੍ਰੰਤੂ ਬੀਤੀ ਰਾਤ ਪੰਜਾਬ ਸਰਕਾਰ ਨੇ ਨਵਾਂ ਹੁਕਮ ਜਾਰੀ ਕਰਦਿਆਂ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਗੁਰਪਾਲ ਸਿੰਘ ਚਾਹਲ ਨੂੰ ਫਿਰੋਜ਼ਪੁਰ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ।

 

 


Harinder Kaur

Content Editor

Related News